Hoshiarpur Phagwara Jam: ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੇ ਕੀਤਾ ਹਾਈਵੇ ਜਾਮ

ਹੁਸ਼ਿਆਰਪੁਰ ਫਗਵਾੜਾ ਬਾਈਪਾਸ ਵਿਖੇ ਮੁਹੱਲਾ ਸੁੰਦਰ ਨਗਰ ਦੇ ਵਸਨੀਕਾਂ ਵੱਲੋਂ ਭਾਜਪਾ ਆਗੂਆਂ ਨਾਲ ਮਿਲ ਕੇ ਜਾਮ ਲਗਾਇਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨੇ ਤੋਂ ਇਲਾਕੇ ’ਚ ਪੀਣ ਵਾਲੇ ਪਾਣੀ ਦੀ ਕਿੱਲਤ ਹੈ ਅਤੇ ਇਸ ਬਾਰੇ ਮੇਅਰ ਸੁਰਿੰਦਰ ਸ਼ਿੰਦਾ ਤੋਂ ਇਲਾਵਾ ਕਈ ਅਧਿਕਾਰੀਆਂ ਦੇ ਤਰਲੇ ਕੀਤੇ ਪਰ ਮਸਲਾ ਹੱਲ ਨਾ ਹੋਇਆ।

By  Aarti February 26th 2023 04:11 PM

ਵਿੱਕੀ ਅਰੋੜਾ (ਹੁਸ਼ਿਆਰਪੁਰ, 26 ਫਰਵਰੀ): ਇਕ ਪਾਸੇ ਜਿੱਥੇ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਮੰਤਰੀ ਰੋਜ਼ਾਨਾ ਵਿਕਾਸ ਦੇ ਦਾਅਵੇ ਅਤੇ ਵਾਅਦੇ ਕਰਦੇ ਨਹੀਂ ਥਕਦੇ ਪਰ ਉੱਥੇ ਹੀ ਦੂਜੇ ਪਾਸੇ ਸ਼ਹਿਰ ’ਚ ਰੋਜ਼ਾਨਾ ਹੁੰਦੇ ਧਰਨੇ ਪ੍ਰਦਰਸ਼ਨਾਂ ਨਾਲ ਇਨ੍ਹਾਂ ਵਾਅਦਿਆਂ ਅਤੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਰਿਹਾ ਹੈ। 

ਦੱਸ ਦਈਏ ਕਿ ਹੁਸ਼ਿਆਰਪੁਰ ਫਗਵਾੜਾ ਬਾਈਪਾਸ ਵਿਖੇ ਮੁਹੱਲਾ ਸੁੰਦਰ ਨਗਰ ਦੇ ਵਸਨੀਕਾਂ ਵੱਲੋਂ ਭਾਜਪਾ ਆਗੂਆਂ ਨਾਲ ਮਿਲ ਕੇ ਜਾਮ ਲਗਾਇਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨੇ ਤੋਂ ਇਲਾਕੇ ’ਚ ਪੀਣ ਵਾਲੇ ਪਾਣੀ ਦੀ ਕਿੱਲਤ ਹੈ ਅਤੇ ਇਸ ਬਾਰੇ ਮੇਅਰ ਸੁਰਿੰਦਰ ਸ਼ਿੰਦਾ ਤੋਂ ਇਲਾਵਾ ਕਈ ਅਧਿਕਾਰੀਆਂ ਦੇ ਤਰਲੇ ਕੀਤੇ ਪਰ ਮਸਲਾ ਹੱਲ ਨਾ ਹੋਇਆ। 

ਉਨ੍ਹਾਂ ਅੱਗੇ ਕਿਹਾ ਕਿ ਗਰਮੀਆਂ ਦੀ ਸ਼ੁਰੂਆਤ ਵਿਚ ਪੀਣ ਵੇਲੇ ਪਾਣੀ ਦੀ ਸਪਲਾਈ ਦਾ ਇਹ ਹਾਲ ਹੈ ਤਾਂ ਫਿਰ ਗਰਮੀਆਂ ’ਚ ਕਿ ਹਾਲ ਹੋਵੇਗਾ ਇਹ ਸੋਚ ਕਿ ਉਹ ਪਰੇਸ਼ਾਨ ਹੋਏ ਪਏ ਹਨ। ਮੌਕੇ ’ਤੇ ਮੌਜੂਦ ਭਾਜਪਾ ਆਗੂਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਵੀ ਫੋਨ ਕੀਤੇ ਗਏ ਪਰ ਕੋਈ ਅਧਿਕਾਰੀ  ਧਰਨੇ ’ਤੇ ਨਹੀਂ ਪਹੁੰਚਿਆ। 

Related Post