CM ਭਗਵੰਤ ਮਾਨ ਦੇ ਬਠਿੰਡਾ ਆਉਣ ਤੋਂ ਪਹਿਲਾਂ ਪੁਲਿਸ ਨੇ ਵਧਾਈ ਚੌਕਸੀ

ਬਠਿੰਡਾ ਪੰਜਾਬ ਦੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਬਠਿੰਡਾ ਵਿੱਚ ਵੀ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਚੈਕਿੰਗ ਕੀਤੀ ਗਈ।

By  Jasmeet Singh January 21st 2023 07:10 PM

ਬਠਿੰਡਾ, 21 ਜਨਵਰੀ (ਮੁਨੀਸ਼ ਗਰਗ): ਬਠਿੰਡਾ ਪੰਜਾਬ ਦੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਬਠਿੰਡਾ ਵਿੱਚ ਵੀ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਚੈਕਿੰਗ ਕੀਤੀ ਗਈ। 26 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਦੇ ਖੇਡ ਸਟੇਡੀਅਮ ਵਿੱਚ ਤਿਰੰਗਾ ਲਹਿਰਾਉਣਗੇ, ਜਿਸ ਦੇ ਮੱਦੇਨਜ਼ਰ ਬਠਿੰਡਾ ਰੇਂਜ ਦੇ ਆਈ.ਜੀ. ਨੇ ਜ਼ਿਲ੍ਹੇ ਦਾ ਜਾਇਜ਼ਾ ਲਿਆ ਤਾਂ ਜੋ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣੀ ਰਹੇ। ਪੁਲਿਸ ਨੇ ਦੱਸਿਆ ਕਿ ਭੀੜ-ਭੜੱਕੇ ਵਾਲੇ ਇਲਾਕਿਆਂ, ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਹੋਟਲਾਂ 'ਚ ਰੁਕਣ ਵਾਲੇ ਲੋਕਾਂ ਦੀ ਵੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ 'ਚ ਕੋਈ ਸ਼ਰਾਰਤੀ ਅਨਸਰ ਕੋਈ ਵੀ ਵਾਰਦਾਤ ਨਾ ਕਰ ਸਕੇ। ਜਿੱਥੋਂ ਤੱਕ ਅੱਤਵਾਦ ਦੀ ਗੱਲ ਹੈ ਉਸਤੇ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਨੇ ਕਿਹਾ ਕਿ ਪੁਲਿਸ ਨੇ ਪੂਰੀ ਤਰ੍ਹਾਂ ਚੋਕਸੀ ਬਣਾਈ ਹੋਈ ਹੈ।

Related Post