ਗਰੀਬ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਪੁਲਿਸ ਮੁਲਾਜ਼ਮ ਅਤੇ ਉਸਦੇ ਪਰਿਵਾਰ ਵੱਲੋਂ ਹਮਲਾ

ਹੁਸ਼ਿਆਰਪੁਰ ਨੇੜਲੇ ਪਿੰਡ 'ਚ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਪਰਿਵਾਰ ਸਮੇਤ ਇਕ ਗਰੀਬ ਦਲਿਤ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਲਾਗਲੇ ਪਿੰਡ ਬਿਲਾਸਪੁਰ ਦੀ ਇਹ ਘਟਨਾ ਦੱਸੀ ਜਾ ਰਹੀ ਹੈ।

By  Jasmeet Singh January 24th 2023 05:57 PM

ਹੁਸ਼ਿਆਰਪੁਰ, 24 ਜਨਵਰੀ (ਯੋਗੇਸ਼): ਹੁਸ਼ਿਆਰਪੁਰ ਨੇੜਲੇ ਪਿੰਡ 'ਚ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਪਰਿਵਾਰ ਸਮੇਤ ਇਕ ਗਰੀਬ ਦਲਿਤ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਲਾਗਲੇ ਪਿੰਡ ਬਿਲਾਸਪੁਰ ਦੀ ਇਹ ਘਟਨਾ ਦੱਸੀ ਜਾ ਰਹੀ ਹੈ। ਜਿੱਥੇ ਇਕ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਗੁਆਂਢੀ ਗਰੀਬ ਦਲਿਤ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਉਸਨੂੰ ਰੋਕਣ ਦੀ ਥਾਂ ਉਸਦੇ ਪਰਿਵਾਰ ਵਾਲੇ ਵੀ ਪੁਲਿਸ ਕਰਮੀ ਦਾ ਸਾਥ ਦਿੰਦਿਆਂ ਵੇਖਾਈ ਦਿੱਤੇ। ਗਰੀਬ ਪਰਿਵਾਰ 'ਤੇ ਹਮਲਾ ਕੀਤੇ ਜਾਣ ਦਾ ਵੀਡੀਓ ਵੀ ਵਾਇਰਲ ਜਾ ਰਿਹਾ ਜੋ ਕਿ ਪਿੰਡ ਦੇ ਹੀ ਇਕ ਸ਼ਖ਼ਸ ਨੇ ਆਪਣੇ ਫੋਨ 'ਚ ਬਣਾ ਲਿਆ ਸੀ। ਦੱਸਿਆ ਜਾ ਰਿਹੈ ਕਿ ਪੁਲਿਸ ਮੁਲਾਜ਼ਮ ਵੱਲੋਂ ਹਮਲੇ ਦਾ ਸ਼ਿਕਾਰ ਹੋਏ ਪਰਿਵਾਰ ਨੂੰ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਵਿਅਕਤੀ ਦੀ ਪਛਾਣ ਪ੍ਰਗਟ ਸਿੰਘ ਵਜੋਂ ਹੋਈ ਹੈ, ਜੋ ਕਿ PRTC 'ਚ ਪੁਲਿਸ ਮੁਲਾਜ਼ਮ ਹੈ ਅਤੇ ਪੀੜਤਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

Related Post