ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਹਾਨੇ ਪੰਜਾਬ 'ਚ ਦਹਿਸ਼ਤ ਦਾ ਮਾਹੌਲ ਬਣਾ ਰਹੀ ਹੈ ਸਰਕਾਰ : ਚੰਦੂਮਾਜਰਾ

ਅਕਾਲੀ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੇ ਨਾਮ ਤੇ ਪੰਜਾਬ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਰਾਜਪੁਰਾ 'ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਅੰਮ੍ਰਿਤ ਸੰਚਾਰ ਕਰਕੇ ਨੌਜਵਾਨਾਂ ਨੂੰ ਗੁਰੂ ਨਾਲ ਜੋੜ ਰਹੇ ਹਨ।

By  Ramandeep Kaur March 19th 2023 01:21 PM -- Updated: March 19th 2023 01:22 PM

Prem Singh Chandumajra: ਅਕਾਲੀ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੇ ਨਾਮ ਤੇ ਪੰਜਾਬ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਰਾਜਪੁਰਾ 'ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਅੰਮ੍ਰਿਤ ਸੰਚਾਰ ਕਰਕੇ ਨੌਜਵਾਨਾਂ ਨੂੰ ਗੁਰੂ ਨਾਲ ਜੋੜ ਰਹੇ ਹਨ।

ਚੰਦੂਮਾਜਰਾ ਨੇ ਇਲਜ਼ਾਮ ਲਗਾਇਆ ਕਿ ਸਿੱਧੂ ਮੂਸੇਵਾਲਾ ਦੀ ਅੱਜ ਬਰਸੀ ਸੀ, ਉਥੇ ਬਹੁਤ ਸਾਰੇ ਲੋਕਾਂ ਨੇ  ਪੰਜਾਬ ਸਰਕਾਰ 'ਤੇ ਸਵਾਲ ਚੁੱਕਣੇ ਸਨ ਅਤੇ ਉੱਥੇ ਇਕੱਠ ਨੂੰ ਰੋਕਣ ਲਈ ਸਰਕਾਰ ਵੱਲੋਂ ਪੰਜਾਬ 'ਚ ਮਾਹੌਲ ਸਿਰਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਮੁੱਦਾ ਚੁੱਕ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਗਿਆ ਹੈ ਅਤੇ ਆਪਣੀ ਨਾਕਾਮੀ ਸਾਬਤ ਕਰ ਦਿੱਤੀ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਬੇਮੌਸਮੀ ਬਰਸਾਤ ਕਰਕੇ ਕਣਕ ਦੀ ਫਸਲ ਕਾਫੀ ਖਰਾਬ ਹੋ ਚੁੱਕੀ ਹੈ। ਸਰਕਾਰ ਕਿਸਾਨਾਂ ਨੂੰ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ। 

ਇਹ ਵੀ ਪੜ੍ਹੋ:  ਜਲੰਧਰ ਵਿਖੇ ਸੋਮਵਾਰ ਨੂੰ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ

Related Post