ਹੁਸ਼ਿਆਰਪੁਰ ’ਚ ਲੋਕਾਂ ਨੇ ਸੀਵਰੇਜ ਕਾਰਨ ਫੈਲੀ ਗੰਦਗੀ ਨੂੰ ਲੈ ਕੇ ਪ੍ਰਸ਼ਾਸਨ ਤੇ ਨਿਗਮ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਹੁਸ਼ਿਆਰਪੁਰ ’ਚ ਸਥਾਨਕ ਵਾਰਡ ਨੰਬਰ 27 ’ਚ ਸੀਵਰੇਜ ਕਾਰਨ ਫੈਲੀ ਗੰਦਗੀ ਨੂੰ ਲੈ ਕੇ ਵਾਰਡ ਵਾਸੀਆਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।

By  Aarti February 27th 2023 05:53 PM

ਵਿੱਕੀ ਅਰੋੜਾ (ਹੁਸ਼ਿਆਰਪੁਰ, 27 ਫਰਵਰੀ): ਜ਼ਿਲ੍ਹੇ ’ਚ ਸਥਾਨਕ ਵਾਰਡ ਨੰਬਰ 27 ’ਚ ਸੀਵਰੇਜ ਕਾਰਨ ਫੈਲੀ ਗੰਦਗੀ ਨੂੰ ਲੈ ਕੇ ਵਾਰਡ ਵਾਸੀਆਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਮੁਹੱਲਾ ਸੁਸਾਇਟੀ ਦੇ ਚੇਅਰਮੈਨ ਡਾ. ਪੀਐੱਸ ਮਾਨ, ਆਰਕੇ ਸ਼ਰਮਾ, ਹਰਮੇਸ਼ ਲਾਲ, ਵਿਜੈ ਕੁਮਾਰ ਅਤੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮੁਹੱਲੇ ’ਚ ਸੀਵਰੇਜ ਦੀ ਖ਼ਰਾਬੀ ਕਾਰਨ ਗੰਦਗੀ ਫੈਲ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਸੀਵਰੇਜ ਦੇ ਓਵਰਫ਼ਲੋ ਹੋਣ ਕਾਰਨ ਗੰਦਾ ਪਾਣੀ ਗਲੀਆਂ ਨਾਲੀਆਂ ਨੂੰ ਟੱਪ ਕੇ ਪਲਾਟਾਂ ’ਚ ਵੀ ਪੈ ਰਿਹਾ ਹੈ ਜਿਸ ਮਾਰਨ ਲੋਕਾਂ ਦਾ ਜਿਉਣਾ ਦੁੱਭਰ ਹੋ ਚੁੱਕਾ ਹੈ। ਗੰਦੇ ਪਾਣੀ ’ਚ ਮੱਛਰ ਪੈਦਾ ਹੋ ਚੁੱਕੇ ਹਨ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਇਹ ਵਾਰਡ ਲਾਵਾਰਸ ਹੋ ਚੁੱਕਾ ਹੈ ਤੇ ਵਾਰਡ ਵਾਸੀਆਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। 

ਇਹ ਵੀ ਪੜ੍ਹੋ: ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Related Post