ਬਠਿੰਡਾ ਵਿਖੇ ਕੜਾਕੇ ਦੀ ਠੰਢ ’ਚ ਬੇਸਹਾਰਿਆਂ ਦਾ ਸਹਾਰਾ ਬਣਿਆ ਰੈਣ ਬਸੇਰਾ

ਸੂਬੇ ’ਚ ਗਰੀਬ ਅਤੇ ਬੇਸਹਾਰਾ ਲੋਕਾਂ ਲਈ ਵੱਡੀ ਮੁਸ਼ਕਿਲ ਬਣੀ ਹੋਈ ਹੈ, ਪਰ ਬਠਿੰਡਾ ਅੰਦਰ ਪ੍ਰਸ਼ਾਸਨ ਵੱਲੋਂ ਬਣਾਏ ਗਏ ਰੈਣ ਬਸੇਰੇ ਗਰੀਬ ਬੇਸਹਾਰਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।

By  Aarti January 7th 2023 02:14 PM

ਮੁਨੀਸ਼ ਗਰਗ (ਬਠਿੰਡਾ, 7 ਜਨਵਰੀ): ਉੱਤਰੀ ਭਾਰਤ ਵਿਚ ਇਸ ਵਾਰ ਪੈ ਰਹੀ ਕੜਾਕੇ ਦੀ ਠੰਡ ਨੇ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਉੱਥੇ ਹੀ ਗਰੀਬ ਅਤੇ ਬੇਸਹਾਰਾ ਲੋਕਾਂ ਲਈ ਵੱਡੀ ਮੁਸ਼ਕਿਲ ਬਣੀ ਹੋਈ ਹੈ, ਪਰ ਬਠਿੰਡਾ ਅੰਦਰ ਪ੍ਰਸ਼ਾਸਨ ਵੱਲੋਂ ਬਣਾਏ ਗਏ ਰੈਣ ਬਸੇਰੇ ਗਰੀਬ ਬੇਸਹਾਰਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। 

ਦੱਸ ਦਈਏ ਕਿ ਬਠਿੰਡਾ ਨਗਰ ਨਿਗਮ ਵੱਲੋਂ ਨਗਰ ਨਿਗਮ ਦਫ਼ਤਰ ਦੇ ਨਜ਼ਦੀਕ ਅਤੇ ਬੱਸ ਸਟੈਂਡ ਦੇ ਨਜ਼ਦੀਕ ਆਰਜੀ ਰੈਣ ਬਸੇਰੇ ਬਣਾਏ ਗਏ ਹਨ, ਜਿਨ੍ਹਾਂ ਵਿਚ ਵਿਅਕਤੀ ਦੇ ਰਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਨਾਲ ਹੀ ਇੱਥੇ ਇੱਕ ਮੁਲਾਜਮ ਵੀ ਤੈਨਾਤ ਕੀਤਾ ਹੋਇਆ ਹੈ।

ਸ਼ਹਿਰ ਦੇ ਬੇਸਹਾਰਾ ਅਤੇ ਗਰੀਬ ਲੋਕ ਜਿੱਥੇ ਇਸ ਰੈਣ ਬਸੇਰੇ ’ਚ ਰਹਿ ਸਕਦੇ ਹਨ, ਉੱਥੇ ਹੀ ਦੂਜੇ ਪਾਸੇ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਵੀ ਇੱਥੇ ਰਹਿਣ ਦੀ ਸੁਵਿਧਾ ਦਿੱਤੀ ਜਾਂਦੀ ਹੈ। 

ਬਾਹਰੀ ਰਾਜ ਤੋਂ ਆਏ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਨਾ ਹੀਂ ਤਾਂ ਕੋਈ ਖਾਣ-ਪੀਣ ਦੀ ਮੁਸ਼ਕਿਲ ਆਉਂਦੀ ਹੈ ਤੇ ਨਾ ਹੀ ਰਹਿਣ ਲਈ। ਰੈਣ ਬਸੇਰੇ ਦੀ ਦੇਖਰੇਖ ਕਰ ਦੇ ਮੁਲਾਜਮ ਦਾ ਕਹਿਣਾ ਹੈ ਕਿ ਰੋਜ਼ਾਨਾ ਰੈਣ ਬਸੇਰਿਆਂ ਵਿੱਚ ਲੋਕ ਆਉਂਦੇ ਹਨ ਜਿਨ੍ਹਾਂ ਲਈ ਹਰ ਪ੍ਰਬੰਧ ਕੀਤੇ ਹੋਏ ਹਨ,

ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਜਿੱਥੇ ਪ੍ਰਸ਼ਾਸਨ ਵੱਲੋਂ ਠੰਢ ਨੂੰ ਦੇਖਦੇ ਹੋਏ ਲੋਕਾਂ ਨੂੰ ਰੈਣ ਬਸੇਰਿਆਂ ਦੀ ਸੁਵਿਧਾ ਦਿੱਤੀ ਹੋਈ ਹੈ ਉੱਥੇ ਹੀ ਬਠਿੰਡਾ ਵਿੱਚ ਵੀ ਬਹੁਤ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋੜ ਮੁਤਾਬਕ ਬਠਿੰਡਾ ਦੇ ਨਾਲ-ਨਾਲ ਮੰਡੀਆਂ ਵਿੱਚ ਵੀ ਰਹਿਣ ਬਸੇਰਿਆਂ ਦਾ ਪ੍ਰਬੰਧ ਕੀਤਾ ਹੋਇਆ ਹੈ। 

ਉੱਧਰ ਦੂਜੇ ਪਾਸੇ ਬਠਿੰਡਾ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਵੱਲੋਂ ਵੀ ਠੰਢ ਦੇ ਮੌਸਮ ਨੂੰ ਦੇਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਹਨ। ਸਹਾਰਾ ਜਨ ਸੇਵਾ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਸਹਾਰਾ ਜਨਸੇਵਾ ਦੇ ਵਰਕਰਾਂ ਦੀ ਮਿਹਨਤ ਸਦਕਾ ਕਿਸੇ ਵੀ ਬੇ-ਸਹਾਰਾ ਗ਼ਰੀਬ ਵਿਅਕਤੀ ਦੀ ਠੰਢ ਕਾਰਨ ਮੌਤ ਨਹੀਂ ਹੋਈ ਜਦਕਿ ਪਿਛਲੇ ਸਾਲਾਂ ਦੌਰਾਨ ਠੰਢ ਕਾਰਨ ਬੇਸਹਾਰਾ ਅਤੇ ਗਰੀਬ ਲੋਕਾਂ ਦੀ ਮੌਤ ਹੋਈ ਸੀ, ਸਹਾਰਾ ਜਨ ਸੇਵਾ ਦੇ ਪ੍ਰਧਾਨ ਨੇ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਮਦਦ ਨਾ ਮਿਲਣ ਕਾਰਨ ਰੋਸ ਪ੍ਰਗਟ ਕਰਦੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀ ਮਦਦ ਕਰੇ ਤਾਂ ਹੋਰ ਵੀ ਚੰਗਾ ਉਪਰਾਲਾ ਕਰ ਸਕਦੇ ਹਨ। 

ਇਹ ਵੀ ਪੜ੍ਹੋ: ਵੱਡੀ ਖ਼ਬਰ : ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ, ਡਾ.ਬਲਬੀਰ ਸਿੰਘ ਦੀ ਪੰਜਾਬ ਵਜ਼ਾਰਤ 'ਚ ਸ਼ਾਮਲ ਹੋਣ ਦੀ ਸੰਭਾਵਨਾ

Related Post