Ration Card Issue: ਪ੍ਰਦਰਸ਼ਨਕਾਰੀਆਂ ਦਾ ਦੋਸ਼; ਭਗਵੰਤ ਮਾਨ ਸਰਕਾਰ ਦੋ ਵਕਤ ਦੀ ਰੋਟੀ ਤੋਂ ਵੀ ਮੁਥਾਜ ਕਰਨ ਤੇ ਤੁਲੀ
ਬਠਿੰਡਾ ਵਿੱਚ ਵੱਡੇ ਪੱਧਰ 'ਤੇ ਗਰੀਬਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਤੋਂ ਬਾਅਦ ਲਾਭਪਾਤਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹਨਾਂ ਰਾਸ਼ਨ ਕਾਰਡ 'ਤੇ ਮਿਲਣ ਵਾਲੀ ਕਣਕ ਬੰਦ ਹੋ ਜਾਣ ਕਾਰਨ ਗਰੀਬ ਲੋਕਾਂ ਵੱਲੋਂ ਭਗਵੰਤ ਮਾਨ ਸਰਕਾਰ 'ਤੇ ਸਵਾਲੀਆ ਨਿਸ਼ਾਨ ਚੁੱਕੇ ਜਾ ਰਹੇ ਹਨ।

ਬਠਿੰਡਾ: ਬਠਿੰਡਾ ਵਿੱਚ ਵੱਡੇ ਪੱਧਰ 'ਤੇ ਗਰੀਬਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਤੋਂ ਬਾਅਦ ਲਾਭਪਾਤਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹਨਾਂ ਰਾਸ਼ਨ ਕਾਰਡ 'ਤੇ ਮਿਲਣ ਵਾਲੀ ਕਣਕ ਬੰਦ ਹੋ ਜਾਣ ਕਾਰਨ ਗਰੀਬ ਲੋਕਾਂ ਵੱਲੋਂ ਭਗਵੰਤ ਮਾਨ ਸਰਕਾਰ 'ਤੇ ਸਵਾਲੀਆ ਨਿਸ਼ਾਨ ਚੁੱਕੇ ਜਾ ਰਹੇ ਹਨ। ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਰਾਸ਼ਨ ਕਾਰਡ ਕੱਟੇ ਜਾਣ ਵਾਲੇ ਲਾਭਪਾਤਰੀਆਂ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲੈਂਦੀਆਂ ਕਿਹਾ ਕਿ ਉਹ ਦਿਹਾੜੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਹਨ ਪਰ ਦੂਸਰੇ ਪਾਸੇ ਸਰਕਾਰ ਵੱਲੋਂ ਉਨ੍ਹਾਂ ਨੂੰ ਰਾਸ਼ਨ ਕਾਰਡ 'ਤੇ ਮਿਲਣ ਵਾਲੇ ਸਸਤੇ ਰਾਸ਼ਨ ਤੋਂ ਵਾਂਝਾ ਕੀਤਾ ਜਾ ਰਿਹਾ ਹੈ।
ਜਿਸ ਕਾਰਨ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਵੀ ਹੁਣ ਨਸੀਬ ਹੁੰਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕੇ ਭਗਵੰਤ ਮਾਨ ਸਰਕਾਰ ਵੱਲੋਂ ਵੈਰੀਫਿਕੇਸ਼ਨ ਕਰਾਏ ਜਾਣ ਦੇ ਬਾਵਜੂਦ ਡਿਪੂ ਹੋਲਡਰਾਂ ਵੱਲੋਂ ਉਹਨਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੀ ਗੱਲ ਆਖੀ ਜਾ ਰਹੀ ਹੈ। ਦੂਸਰੇ ਪਾਸੇ ਉਨ੍ਹਾਂ ਦੇ ਓਨ ਲਾਈਨ ਰਾਸਨ ਕਾਰਡ ਸ਼ੋ ਹੋ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਖਦਸ਼ਾ ਹੈ ਕਿ ਡਿੱਪੂ ਹੋਲਡਰਾਂ ਵੱਲੋਂ ਗਰੀਬਾਂ ਨੂੰ ਮਿਲਣ ਵਾਲੀ ਸਸਤੀ ਕਣਕ ਵਿੱਚ ਵੱਡੇ ਪੱਧਰ 'ਤੇ ਘਪਲਾ ਕੀਤਾ ਜਾ ਰਿਹਾ ਹੈ।
ਰਾਸ਼ਨ ਕਾਰਡ ਕੱਟੇ ਜਾਣ ਦੇ ਵਿਰੋਧ ਵਿੱਚ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਜ਼ਿਲ੍ਹਾ ਸ਼ਾਸਨ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਗਰੀਬ ਲੋਕ ਇਸ ਕਣਕ ਦੇ ਸਹਾਰੇ ਦੋ ਟਾਈਮ ਦੀ ਰੋਟੀ ਖਾ ਲੈਂਦੇ ਸਨ ਪਰ ਸਰਕਾਰ ਵੱਲੋਂ ਹੁਣ ਉਨ੍ਹਾਂ ਨੂੰ ਭੁੱਖੇ ਮਾਰਨ ਦਾ ਮਨ ਬਣਾ ਲਿਆ ਗਿਆ ਹੈ। ਜਿਸ ਕਾਰਨ ਅੱਜ ਗਰੀਬ ਲੋਕ ਸੜਕਾਂ 'ਤੇ ਉਤਰ ਆਏ ਹਨ, ਇਸ ਸਬੰਧੀ ਉਨ੍ਹਾਂ ਵੱਲੋਂ ਇਹ ਮੰਗ ਪੱਤਰ ਏਡੀਸੀ ਰਾਹੀਂ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਸਰਕਾਰ ਵੱਲੋਂ ਇਹਨਾਂ ਲੋਕਾਂ ਨੂੰ ਸਸਤੇ ਰਾਸ਼ਨ ਉਪਲੱਬਧ ਕਰਾਏ ਗਏ ਸਨ ਤਾਂ ਜੋ ਇਹ ਆਪਣੇ ਪਰਿਵਾਰ ਦਾ ਪੇਟ ਪਾਲ ਸਕਣ, ਪਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੀ ਡੀਪੂ ਹੋਲਡਰਾਂ ਕੋਲ ਬੈਠ ਕੇ ਇਹ ਤੈਅ ਕੀਤਾ ਜਾ ਰਿਹਾ ਹੈ ਕਿ ਕਿਸ ਨੂੰ ਕਣਕ ਦੇਣੀ ਹੈ ਤੇ ਕਿਸ ਨੂੰ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰੱਦ ਕੀਤੇ ਗਏ ਰਾਸ਼ਨ ਕਾਰਡ ਮੁੜ ਬਹਾਲ ਨਾ ਕੀਤੇ ਗਏ ਤਾਂ ਕਾਂਗਰਸ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰੇਗੀ।