ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਬੀਐਸਐਫ ਦੇ ਡੀਆਈਜੀ ਨੇ ਫਹਿਰਾਇਆ ਤਿਰੰਗਾ

ਦੇਸ਼ ਦਾ 74ਵਾਂ ਗਣਤੰਤਰ ਦਿਵਸ ਪੂਰੇ ਦੇਸ਼ 'ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਇਸ ਮੌਕੇ ਅਟਾਰੀ ਵਾਹਗਾ ਬਾਰਡਰ ਅੰਮ੍ਰਿਤਸਰ ਵਿਖੇ ਵੱਖਰੇ ਤੌਰ 'ਤੇ ਇਹ ਦਿਹਾੜਾ ਮਨਾਇਆ ਗਿਆ।

By  Aarti January 26th 2023 01:22 PM

ਮਨਿੰਦਰ ਮੋਂਗਾ (ਅੰਮ੍ਰਿਤਸਰ,26 ਜਨਵਰੀ): ਦੇਸ਼ ਦਾ 74ਵਾਂ ਗਣਤੰਤਰ ਦਿਵਸ ਪੂਰੇ ਦੇਸ਼ 'ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਇਸ ਮੌਕੇ ਅਟਾਰੀ ਵਾਹਗਾ ਬਾਰਡਰ ਅੰਮ੍ਰਿਤਸਰ ਵਿਖੇ ਵੱਖਰੇ ਤੌਰ 'ਤੇ ਇਹ ਦਿਹਾੜਾ ਮਨਾਇਆ ਗਿਆ। ਅਟਾਰੀ ਵਾਹਗਾ ਸਰਹੱਦ ਵਿਖੇ ਡੀਆਈਜੀ ਸੰਜੇ ਸਿੰਘ ਗੌੜ ਵੱਲੋਂ ਜੇਸੀਪੀ ਅਟਾਰੀ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਮੌਕੇ ਦੇਸ਼ ਦੀ ਅਜ਼ਾਦੀ ਲਈ ਸ਼ਹੀਦ ਹੋਏ ਜਵਾਨਾਂ ਨੂੰ ਵੀ ਯਾਦ ਕੀਤਾ ਗਿਆ।

ਡੀਆਈਜੀ ਸੰਜੇ ਸਿੰਘ ਗੌੜ ਨੇ ਇਸ ਦੌਰਾਨ ਜਿੱਥੇ ਦੇਸ਼ ਵਾਸੀਆਂ ਅਤੇ ਸੈਨਿਕਾਂ ਨੂੰ ਵਧਾਈ ਦਿੱਤੀ। ਉੱਥੇ ਹੀ ਦੇਸ਼ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਹੱਦ 'ਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰ ਰਹੇ ਹਨ। ਤਾਂਕਿ ਦੇਸ਼ ਵਾਸੀਆਂ ਆਰਾਮ ਨਾਲ ਰਹਿ ਸਕਣ।

ਝੰਡਾ ਫਹਿਰਾਉਣ ਦੀ ਰਸਮ ਤੋਂ ਬਾਅਦ ਭਾਰਤੀ ਰੇਂਜਰਾਂ ਵੱਲੋਂ ਪਾਕਿਸਤਾਨ ਰੇਂਜਰਾਂ ਨੂੰ ਮਠਿਆਈਆਂ ਦਿੱਤੀਆਂ ਜਾਂਦੀਆਂ ਹਨ, ਪਰ ਅੱਜ ਪਾਕਿਸਤਾਨ ਰੇਂਜਰਾਂ ਵੱਲੋਂ ਮਿਠਾਈ ਦਿੰਦੇ ਹੋਏ ਦੀ ਮੀਡਿਆ ਕਵਰੇਜ ਕਰਵਾਉਣ ਤੋਂ ਮਨਾ ਕਰ ਦਿੱਤਾ ਗਿਆ ਅਤੇ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਵੀ ਬਿਨਾ ਮੀਡੀਆ ਕਵਰੇਜ ਦੇ ਹੀ ਪਾਕਿਸਤਾਨ ਦੇ ਰੇਂਜਰਾਂ ਤੋਂ ਮਿਠਾਈ ਦੇਣ ਦੀ ਰਸਮ ਅਦਾ ਕੀਤੀ ਗਈ। 

ਇਹ ਵੀ ਪੜ੍ਹੋ: ਰਾਜਪਾਲ ਦਾ ਵਿਰੋਧ ਕਰਨ ਪੁੱਜੇ ਲਤੀਫਪੁਰਾ ਪੀੜਤਾਂ ਤੇ ਪੁਲਿਸ ਵਿਚਾਲੇ ਹੰਗਾਮਾ

Related Post