ਪਾਵਰਕੌਮ ਡਵੀਜ਼ਨ ਦੇ ਸੇਵਾਮੁਕਤ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ, ਦਿੱਤੀ ਇਹ ਚਿਤਾਵਨੀ

By  Aarti December 9th 2022 01:03 PM

ਬਠਿੰਡਾ (ਮਨੀਸ਼ ਗਰਗ 9 ਦਸੰਬਰ 2022): ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕੌਮ ਡਵੀਜ਼ਨ ਬਠਿੰਡਾ ਦੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕੌਮ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਨਾਲ ਹੀ ਮੰਗਾਂ ਪੂਰੀਆਂ ਨਾ ਕਰਨ ’ਤੇ ਉਨ੍ਹਾਂ ਨੇ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਵੀ ਦਿੱਤੀ। 

ਪ੍ਰਦਰਸ਼ਨਕਾਰੀ ਆਗੂਆਂ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੇਵਾ ਮੁਕਤ ਮੁਲਾਜ਼ਮਾਂ ਨੂੰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਵੱਡਾ ਫਤਵਾ ਦੇ ਕੇ ਪੰਜਾਬ ਦੀ ਵਾਗਡੌਰ ਦਿੱਤੀ ਸੀ। ਪਰ ਸਰਕਾਰ ਹੁਣ ਸੇਵਾਮੁਕਤ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਵੀ ਪੂਰੀਆਂ ਨਹੀਂ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗ ਤੋਂ ਵੀ ਭੱਜ ਰਹੀ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਜੇ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 21 ਦਸੰਬਰ ਨੂੰ ਪਾਵਰਕੌਮ ਦੇ ਮੁੱਖ ਦਫਤਰ ਪਟਿਆਲਾ ਵਿਖੇ ਕੀਤਾ ਜਾਵੇਗਾ।

ਇਹ ਵੀ ਪੜੋ: Anti Corruption Day ਮੌਕੇ CM ਮਾਨ ਦਾ ਪੰਜਾਬੀਆਂ ਨੂੰ ਸੰਦੇਸ਼

Related Post