ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਬਰਟ ਵਾਡਰਾ

ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨਤਮਸਤਕ ਹੋਏ।

By  Aarti January 14th 2023 05:17 PM

ਅੰਮ੍ਰਿਤਸਰ: ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਨਾਲ ਹੀ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। 

ਇਸ ਮੌਕੇ ਉਨ੍ਹਾਂ ਕਿਹਾ ਕਿ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਸਮੂਹ ਪਰਿਵਾਰ ਅਤੇ ਦੇਸ਼ ਦੇ ਲਈ ਅਰਦਾਸ ਕੀਤੀ ਹੈ। ਉਨ੍ਹਾਂ ਨੂੰ ਬਹੁਤ ਹੀ ਜਿਆਦਾ ਖੁਸ਼ੀ ਹੈ ਕਿ ਅੱਜ ਦੇ ਇੱਸ ਖਾਸ ਦਿਨ ’ਤੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। 

ਇਸ ਤੋਂ ਇਲਾਵਾ ਉਨ੍ਹਾਂ ਨੇ ਸਾਂਸਦ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ’ਤੇ ਦੁੱਖ ਜ਼ਾਹਿਰ ਕੀਤਾ। ਨਾਲ ਹੀ ਦੱਸਿਆ ਕਿ ਉਹ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਸ਼ਾਮਲ ਹੋਣਗੇ। ਨਾਲ ਹੀ ਕਿਹਾ ਕਿ ਸਾਡਾ ਸਾਰਾ ਪਰਿਵਾਰ ਅਤੇ ਪਾਰਟੀ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜਾ ਹੈ। 

ਰਾਬਰਟ ਵਾਡਰਾ ਨੇ ਦੱਸਿਆ ਕਿ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਚ ਭਲਕੇ ਸ਼ਾਮਲ ਹੋਣਗੇ ਅਤੇ ਉਸ ਤੋਂ ਬਾਅਦ ਸ਼ਾਮ ਸਮੇਂ ਅੰਮ੍ਰਿਤਸਰ ਤੋਂ ਦਿੱਲੀ ਦੇ ਲਈ ਰਵਾਨਾ ਹੋ ਜਾਣਗੇ। ਸਾਲ 2024 ਚ ਪ੍ਰਿਅੰਕਾ ਗਾਂਧੀ ਚੋਣ ਲੜੇ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਵੇਗੀ। ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਦਾ ਚਿਹਰਾ ਬਣਨ ’ਤੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਪਾਰਟੀ ਕਰੇਗੀ। 

-ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ 

ਇਹ ਵੀ ਪੜ੍ਹੋ: ਸਾਂਸਦ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਮਗਰੋਂ 24 ਘੰਟਿਆਂ ਲਈ ਰੋਕੀ ਗਈ ਭਾਰਤ ਜੋੜੋ ਯਾਤਰਾ

Related Post