Student Murder in Punjabi University: ਸਾਂਝੇ ਵਿਦਿਆਰਥੀ ਮੋਰਚੇ ਨੇ ਘੇਰਿਆ ਵੀਸੀ ਦਫ਼ਤਰ, ਚੁੱਕੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ

ਪਟਿਆਲਾ ’ਚ ਸਾਂਝੇ ਵਿਦਿਆਰਥੀ ਮੋਰਚੇ ਵੱਲੋਂ ਯੂਨੀਵਰਸਿਟੀ ਦੇ ਸੁਰੱਖਿਆ ਪ੍ਰਬੰਧਾਂ ਅਤੇ ਨੌਜਵਾਨ ਦੇ ਕਤਲ ਨੂੰ ਲੈ ਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

By  Aarti February 28th 2023 04:12 PM

ਗਗਨਦੀਪ ਅਹੁਜਾ (ਪਟਿਆਲਾ, 28 ਫਰਵਰੀ): ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਬੀਤੇ ਦਿਨੀਂ ਯੂਕੌ  ਵਿਭਾਗ ਦੇ ਵਿਦਿਆਰਥੀ ਨਵਜੋਤ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਕਤਲ ਤੋਂ ਬਾਅਦ ਜਿੱਥੇ ਯੂਨੀਵਰਸਿਟੀ ਵਿਚ ਸਨਾਟਾ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਅੱਜ ਸਾਂਝੇ ਵਿਦਿਆਰਥੀ ਮੋਰਚੇ ਵੱਲੋਂ ਯੂਨੀਵਰਸਿਟੀ ਦੇ ਸੁਰੱਖਿਆ ਪ੍ਰਬੰਧਾਂ ਅਤੇ ਇਸ ਨੌਜਵਾਨ ਦੇ ਕਤਲ ਨੂੰ ਲੈ ਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। 

ਮਿਲੀ ਜਾਣਕਾਰੀ ਮੁਤਾਬਿਕ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੇ ਯੂਨੀਵਰਸਿਟੀ ਦੀ ਸੁਰੱਖਿਆ ਦਾ ਸਵਾਲ ਖੜੇ ਕਰਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। 


ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਦਿਨ-ਦਿਹਾੜੇ ਇਸ ਤਰ੍ਹਾਂ ਯੂਨੀਵਰਸਿਟੀ ਦੇ ਵਿੱਚ ਇਕ ਨੌਜਵਾਨ ਦਾ ਕਤਲ ਹੋ ਜਾਣਾ ਕਈ ਸਵਾਲ ਪੈਦਾ ਕਰ ਰਿਹਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਅੱਜ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸਿੱਖਿਆ ਦੇ ਉੱਤੇ ਵੀ ਹਮਲੇ ਹੋ ਰਹੇ ਹਨ ਅਤੇ ਅਜਿਹੇ ਸਹਿਮ ਦੇ ਮਾਹੌਲ ਦੇ ਵਿੱਚ ਵਿਦਿਆਰਥੀ ਕਿਸ ਤਰ੍ਹਾਂ ਆਪਣੀ ਪੜ੍ਹਾਈ ਕਰਨਗੇ। ਵਿਦਿਆਰਥੀਆਂ ਨੇ ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਇਥੋਂ ਦੀ ਸੁਰੱਖਿਆ ’ਤੇ ਵੀ ਕਈ ਗੰਭੀਰ ਦੋਸ਼ ਲਗਾਏ ਹਨ। 

ਵਿਦਿਆਰਥੀਆਂ ਨੇ ਅੱਗੇ ਕਿਹਾ ਕਿ ਯੂਨੀਵਰਸਿਟੀ ਵਿੱਚ ਸੁਰੱਖਿਆ ਦਾ ਇੰਨ੍ਹਾਂ ਜਿਆਦਾ ਮਾੜਾ ਹਾਲ ਹੋ ਚੁੱਕਿਆ ਹੈ ਕਿ ਅੱਜ ਬਾਹਰਲੇ ਨੌਜਵਾਨ ਯੂਨੀਵਰਸਿਟੀ ਵਿਚ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦੇ ਕੇ ਚਲੇ ਜਾਂਦੇ ਹਨ। ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਯੂਨੀਵਰਸਿਟੀ ਦੇ ਵਿੱਚ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਵਾਰਦਾਤਾਂ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। 

ਇਹ ਵੀ ਪੜ੍ਹੋ: Double murder case : ਪੁਲਿਸ ਨੇ ਦੋਹਰਾ ਕਤਲ ਕਾਂਡ ਸੁਲਝਾਇਆ, ਹਰਿਦੁਆਰ ਤੋਂ ਮੁਲਜ਼ਮ ਗ੍ਰਿਫਤਾਰ

Related Post