ਬਠਿੰਡਾ ’ਚ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ ’ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਬੱਸ ਸਟੈਂਡ ’ਤੇ ਸਰਕਾਰ ਦਾ ਪੁਤਲਾ ਵੀ ਫੂਕਿਆ।

By  Aarti March 13th 2023 04:35 PM

ਮੁਨੀਸ਼ ਗਰਗ (ਬਠਿੰਡਾ, 13 ਮਾਰਚ): ਜ਼ਿਲ੍ਹੇ ’ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਬੱਸ ਸਟੈਂਡ ’ਤੇ ਸਰਕਾਰ ਦਾ ਪੁਤਲਾ ਵੀ ਫੂਕਿਆ। 

ਸ਼ੰਯੁਕਤ ਕਿਸਾਨ ਮੋਰਚੇ ਦੇ ਪ੍ਰਧਾਨ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਭਰ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦੇ ਘਰਾਂ ਵਿੱਚ ਸੀਬੀਆਈ ਵੱਲੋਂ ਰੇਡ ਕੀਤੀ ਜਾ ਰਹੀ ਹੈ। 

ਕਿਸਾਨ ਨੇ ਦੱਸਿਆ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਰਾਸ਼ਟਰਪਤੀ ਦੇ ਨਾਂ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਤਾਂ ਜੋ ਸੰਯੁਕਤ ਕਿਸਾਨ ਮੋਰਚੇ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚ ਸਕੇ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਮੰਗਾਂ ਨਹੀਂ ਮੰਨੀਆਂ ਤਾਂ 20 ਤਰੀਕ ਨੂੰ ਪੂਰੇ ਪੰਜਾਬ ਭਰ ਦੇ ਕਿਸਾਨ ਦਿੱਲੀ ਦੇ ਲੋਕ ਸਭਾ ਦਾ ਘਿਰਾਓ ਕਰਕੇ ਧਰਨਾ ਕਰਨਗੇ। 

Related Post