ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ’ਚ ਸਿੱਖ ਸੰਗਤ ਨੇ ਲਿਆ ਹਿੱਸਾ

By  Aarti December 1st 2022 06:31 PM

ਬਟਾਲਾ, ਅਰਸ਼ੀ ਸਿੰਘ (1 ਦਸੰਬਰ 2022): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਸਤਖਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਫੀ ਲੰਬੇ ਸਮੇਂ ਤੋਂ ਮੰਗ ਚੱਲਦੀ ਆ ਰਹੀ ਹੈ।


ਇਸੇ ਦੇ ਚੱਲਦੇ  ਐਸਜੀਪੀਸੀ ਵੱਲੋਂ ਬਟਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅਚੱਲ ਸਾਹਿਬ ਦੇ ਵਿੱਚ ਵੀ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ 25 ਗੁਰਦੁਆਰਿਆਂ ਵਿੱਚੋਂ ਦਸਤਖਤ ਮੁਹਿੰਮ ਸ਼ੁਰੂ ਕੀਤੀ ਗਈ, ਜਿੱਥੇ ਭਾਰੀ ਗਿਣਤੀ ਵਿੱਚ ਸਿੱਖ ਸੰਗਤ ਨੇ ਪਹੁੰਚ ਕੇ ਇਸ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਸਿੱਖ ਸੰਗਤ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਦਸਤਖਤ ਕਰਕੇ ਫਾਰਮ ਭਰੇ। 


ਇਸ ਦੌਰਾਨ ਐਸਜੀਪੀਸੀ ਦੇ ਮੈਂਬਰ ਅਤੇ ਸਕੱਤਰ ਨੇ ਦੱਸਿਆ ਕਿ ਇਸ ਮੁਹਿੰਮ ਰਾਹੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਾਂਗੇ ਅਤੇ ਹਰ ਪਿੰਡ ਪਿੰਡ ਜਾਕੇ ਇਹ ਭਰੇ ਜਾਣਗੇ ਅਤੇ ਫਾਰਮ ਭਰਕੇ ਰਾਜਪਾਲ ਨੂੰ ਦਿੱਤੇ ਜਾਣਗੇ। ਇਸੇ ਦੇ ਚੱਲਦੇ ਸੈਂਕੜੇ ਫਾਰਮ ਭਰੇ ਗਏ ਹਨ। 

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਰਾਜੀਵ ਗਾਂਧੀ ਦੇ ਕਾਤਲ ਜਾਂ ਫਿਰ ਬਲਾਤਕਾਰੀ ਰਿਹਾਅ ਹੋ ਸਕਦੇ ਹਨ ਤਾਂ ਫਿਰ ਬੰਦੀ ਸਿੰਘ ਕਿਉਂ ਨਹੀਂ ਰਿਹਾਅ ਹੋ ਸਕਦੇ ਹਨ, ਜਿਨ੍ਹਾਂ ਨੇ ਆਪਣੀਆਂ ਸਜਾਵਾਂ ਵੀ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਉਹ ਆਪਣੀ ਕੋਸ਼ਿਸ਼ਾਂ ਜਾਰੀ ਰੱਖਣਗੇ। 

ਇਹ ਵੀ ਪੜੋ: ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਕੀਤੀ ਬੁਲੰਦ

Related Post