ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਸ਼ਹੀਦ ਹੋਇਆ ਫੌਜੀ

ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਦਾ 28 ਸਾਲਾ ਫੌਜੀ ਬਲਕਰਨ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਸ਼ਹੀਦ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

By  Jasmeet Singh December 29th 2022 04:24 PM

ਮੁਨੀਸ਼ ਗਰਗ, 29 ਦਸੰਬਰ: ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਦਾ 28 ਸਾਲਾ ਫੌਜੀ ਬਲਕਰਨ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਸ਼ਹੀਦ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਫੌਜੀ ਬਲਕਰਨ ਸਿੰਘ 19 ਆਰਮਡ ਵਿੱਚ ਅਹਿਮਦਨਗਰ (ਮਹਾਰਾਸ਼ਟਰ) ਵਿੱਚ ਤਾਇਨਾਤ ਸੀ। ਬਲਕਰਨ ਸਿੰਘ ਟਰੇਨਿੰਗ ਸੈਂਟਰਾਂ ਵਿੱਚ ਅਗਨੀ ਵੀਰਾਂ ਨੂੰ ਟ੍ਰੇਨਿੰਗ ਦੇਣ ਦੀ ਡਿਊਟੀ ਨਿਭਾ ਰਿਹਾ ਸੀ। ਜਿਸਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਫੌਜੀ ਦੀ ਮ੍ਰਿਤਕ ਦੇਹ ਦਾ ਅੱਜ ਉਸ ਦੇ ਪਿੰਡ ਚੱਠੇਵਾਲਾ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ, ਫੌਜ ਵੱਲੋਂ ਫੌਜੀ ਨੂੰ ਸ਼ਹੀਦ ਕਰਾਰ ਦਿੱਤਾ ਗਿਆ ਹੈ ਅਤੇ ਉਸ ਦੀ ਸ਼ਹੀਦੀ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਸ਼ਹੀਦ ਫੌਜੀ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਇੱਕ 9 ਮਹੀਨੇ ਦੀ ਲੜਕੀ ਛੱਡ ਗਿਆ ਹੈ। ਸ਼ਹੀਦ ਫੌਜੀ ਆਪਣੀ ਛੁੱਟੀ ਕੱਟ ਕੇ ਨੌ ਦਿਨ ਪਹਿਲਾਂ ਹੀ ਡਿਊਟੀ ਤੇ ਵਾਪਸ ਗਿਆ ਸੀ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਸ਼ਹੀਦ ਫੌਜੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਸ ਦੀ ਪਿੰਡ ਵਿੱਚ ਕੋਈ ਯਾਦਗਾਰ ਵੀ ਸਥਾਪਤ ਕੀਤੀ ਜਾਵੇ।

Related Post