ਧਰਨੇ ਵਾਲੀਆਂ ਥਾਵਾਂ ’ਤੇ ਸ੍ਰੀ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦਾ ਮਾਮਲਾ, ਸਬ ਕਮੇਟੀ 12 ਮਾਰਚ ਨੂੰ ਜਥੇਦਾਰ ਨੂੰ ਸੌਂਪੇਗੀ ਸੀਲ ਬੰਦ ਰਿਪੋਰਟ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਰਨੇ-ਮੁਜ਼ਾਹਰੇ ਅਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ 16 ਮੈਂਬਰੀ ਸਬ-ਕਮੇਟੀ ਬਣਾਈ ਗਈ ਹੈ।

By  Ramandeep Kaur March 10th 2023 03:52 PM

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਰਨੇ-ਮੁਜ਼ਾਹਰੇ ਅਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ 16 ਮੈਂਬਰੀ ਸਬ-ਕਮੇਟੀ ਬਣਾਈ ਗਈ ਹੈ। 16 ਮੈਂਬਰੀ ਸਬ-ਕਮੇਟੀ ਵੱਲੋਂ ਤਿਆਰ ਕੀਤੀ ਗਈ ਰਿਪੋਰਟ 12 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ  ਸੌਂਪੀ ਜਾਵੇਗੀ।   

ਇਹ ਜਾਣਕਾਰੀ 16 ਮੈਂਬਰੀ ਸਬ ਕਮੇਟੀ ਦੇ ਕੋ-ਆਰਡੀਨੇਟਰ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਦਿੱਤੀ। ਉਨ੍ਹਾਂ ਕਿਹਾ ਕਿ ਬੀਤੀ 6 ਮਾਰਚ ਨੂੰ ਤਖਤ ਕੇਸਗੜ੍ਹ ਸਾਹਿਬ ਅਨੰਦਪੁਰ ਵਿਖੇ ਹੋਈ ਇਕੱਤਰਤਾ ਦੌਰਾਨ ਸ਼ਾਮਲ ਹੋਏ। ਸਬ ਕਮੇਟੀ ਵਿਚ ਸ਼ਾਮਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ  ਨੂੰ ਸੌਂਪਣ ਲਈ, ਉਨ੍ਹਾਂ ਦੀ ਜਿੰਮੇਵਾਰੀ ਲਗਾਈ ਗਈ ਸੀ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਇਹ ਰਿਪੋਰਟ ਮਿਲਣ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨਾਲ ਵਿਚਾਰ ਕਰਨ ਤੋਂ ਬਾਅਦ ਧਰਨਿਆਂ-ਮੁਜਾਹਰਿਆਂ, ਕਬਜ਼ਿਆਂ ਵਾਲੇ ਵਿਵਾਦਗ੍ਰਸਤ ਸਥਾਨਾਂ ਅਤੇ ਨਿੱਜੀ ਹਿਤਾਂ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਹੀ ਕੋਈ ਆਦੇਸ਼ ਜਾਰੀ ਕਰਨਗੇ।

ਇਹ ਵੀ ਪੜ੍ਹੋ : ਸਾਡੇ ਕੋਲ ਨਹੀਂ ਗੈਸ ਦੇ ਰੇਟਾਂ ਨੂੰ ਪੂਰਨ ਤੌਰ 'ਤੇ ਕੰਟਰੋਲ ਕਰਨ ਦੀ ਸਮਰਥਾ - ਕੇਂਦਰੀ ਮੰਤਰੀ ਰਾਮੇਸਵਰ ਤੇਲੀ

Related Post