ਤਲਾਸ਼ੀ ਦੌਰਾਨ ਬਠਿੰਡਾ ਦੀ ਕੇਂਦਰੀ ਜੇਲ੍ਹ ’ਚੋਂ ਪਾਬੰਦੀਸ਼ੁਦਾ ਪਦਾਰਥ ਬਰਾਮਦ

ਬਠਿੰਡਾ ਕੇਂਦਰੀ ਜੇਲ੍ਹ ’ਚ ਚੈਕਿੰਗ ਦੌਰਾਨ ਜਰਦਾ ਤੰਬਾਕੂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋ ਕੈਦੀਆਂ ਅਤੇ ਇੱਕ ਨਾਮਲੂਮ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

By  Aarti January 11th 2023 11:39 AM

ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਦੱਸ ਦਈਏ ਕਿ ਬਠਿੰਡਾ ਕੇਂਦਰੀ ਜੇਲ੍ਹ ’ਚ ਚੈਕਿੰਗ ਦੌਰਾਨ ਜਰਦਾ ਤੰਬਾਕੂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਨੇ ਮੁੜ ਤੋਂ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਅਤੇ ਸਖ਼ਤੀ ਨੂੰ ਸਵਾਲਾਂ ਦੇ ਘੇਰੇ ’ਚ ਲਿਆ ਕੇ ਖੜਾ ਕਰ ਦਿੱਤਾ ਹੈ।  

ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਕੇਂਦਰੀ ਜੇਲ੍ਹ ਬਠਿੰਡਾ ਦੇ ਬਿਆਨਾਂ ਦੇ ਆਧਾਰ ’ਤੇ ਦੋ ਕੈਦੀਆਂ ਅਤੇ ਇੱਕ ਨਾਮਲੂਮ ਦੇ ਖਿਲਾਫ ਥਾਣਾ ਕੈਂਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਨਾਲ ਹੀ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਪੰਜਾਬ ਦੀਆਂ ਕਈ ਜੇਲ੍ਹਾਂ ਚੋਂ ਤਲਾਸ਼ੀ ਦੌਰਾਨ ਵੱਡੀ ਮਾਤਰਾ ਚ ਨਸ਼ਾ ਅਤੇ ਮੋਬਾਈਲ ਬਰਾਮਦ ਹੁੰਦੇ ਰਹੇ ਹਨ। ਹਰ ਵਾਰ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਨ ਦੀ ਗੱਲ ਆਖੀ ਜਾਂਦੀ ਹੈ, ਪਰ ਇਹ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਫਿਲਹਾਲ ਹੁਣ ਜੇਲ੍ਹ ਵਿਭਾਗ ਸੀਐੱਮ ਭਗਵੰਤ ਮਾਨ ਕੋਲ ਹੈ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ’ਚ ਜੇਲ੍ਹ ’ਚ ਸੁਰੱਖਿਆ ਪ੍ਰਬੰਧਾਂ ’ਚ ਕਿਸ ਤਰ੍ਹਾਂ ਦਾ ਸੁਧਾਰ ਆਉਂਦਾ ਹੈ। 

-ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: ਕੜਾਕੇ ਦੀ ਠੰਢ ਨੇ ਉੱਤਰ ਭਾਰਤ ਠਾਰਿਆ, ਸੰਘਣੀ ਧੁੰਦ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ

Related Post