ਦੋ ਦਿਨਾ ਦੌਰੇ 'ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਪੰਜਾਬ ਵਿੱਚ ਲੋਕ ਸਭਾ ਹਲਕਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਜੋ ਕਿ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਹਨ। ਉਨ੍ਹਾਂ ਵੱਲੋਂ ਅੱਜ ਸਿੱਖਾਂ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋ ਜਿਥੇ ਗੁਰੂ ਚਰਨਾਂ 'ਚ ਹਾਜ਼ਰੀ ਭਰੀ ਗਈ।

By  Jasmeet Singh January 25th 2023 04:10 PM

ਤਲਵੰਡੀ ਸਾਬੋ, 25 ਜਨਵਰੀ (ਮੁਨੀਸ਼ ਗਰਗ): ਪੰਜਾਬ ਵਿੱਚ ਲੋਕ ਸਭਾ ਹਲਕਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਜੋ ਕਿ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਹਨ। ਉਨ੍ਹਾਂ ਵੱਲੋਂ ਅੱਜ ਸਿੱਖਾਂ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋ ਜਿਥੇ ਗੁਰੂ ਚਰਨਾਂ 'ਚ ਹਾਜ਼ਰੀ ਭਰੀ ਗਈ। ਉਥੇ ਹੀ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਦਸਤਖ਼ਤੀ ਮੁਹਿੰਮ ਦਾ ਹਿੱਸਾ ਵੀ ਬਣੇ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ ਗਈ। ਜਿਸ ਉਪਰੰਤ ਉਹਨਾਂ ਵੱਲੋਂ ਤਲਵੰਡੀ ਸਾਬੋ ਵਿਖੇ ਹੀ ਜਨ ਸਭਾ ਨੂੰ ਸੰਬੋਧਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕੀਤੀ ਗਈ। ਇਸ ਦਰਮਿਆਨ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਮੁੱਦੇ 'ਤੇ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਕੰਮ ਕੀਤਾ ਜਾ ਰਿਹਾ ਤੇ ਬਹੁਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੁਝ ਦੀਆਂ ਸਜਾਵਾਂ ਵੀ ਮੁਆਫ਼ ਕੀਤੀਆਂ ਗਈਆਂ ਹਨ ਅਤੇ ਬਾਕੀਆਂ ਬਾਰੇ ਵਿਚਾਰ ਚਰਚਾ ਜਾਰੀ ਹੈ। 


Related Post