ਹੁਸ਼ਿਆਰਪੁਰ: ਪੀੜਤ ਪਰਿਵਾਰ ਦਾ ਇਲਜ਼ਾਮ ਪੁਲਿਸ ਪ੍ਰਸ਼ਾਸਨ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਬਚਾਉਣ ਦੀ ਕਰ ਰਿਹਾ ਕੋਸ਼ਿਸ਼

ਧਰਨਾਕਾਰੀਆਂ ਨੇ ਇਲਜ਼ਾਮ ਲਾਇਆ ਕਿ ਪੁਲਿਸ ਪ੍ਰਸ਼ਾਸਨ ਆਪਣੇ ਮੁਲਾਜ਼ਮ ਨੂੰ ਬਚਾਉਣ ਦੀ ਕੋਸਿ਼ਸ਼ ਕਰ ਰਿਹਾ ਹੈ, ਜਿਸ ਕਾਰਨ ਉਸਦੀ ਗ੍ਰਿਫਤਾਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 3 ਦਿਨਾਂ 'ਚ ਪੁਲਿਸ ਨੇ ਕਥਿਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਕਾਬੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਫਿਰ ਜਾਮ ਲਾਇਆ ਜਾਵੇਗਾ।

By  Jasmeet Singh January 25th 2023 02:39 PM -- Updated: January 25th 2023 02:45 PM

ਯੋਗੇਸ਼, 25 ਜਨਵਰੀ: ਬੀਤੇ ਦਿਨ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਸਿੰਘਪੁਰ ਦੇ ਰਹਿਣ ਵਾਲੇ ਇਕ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਪਰਿਵਾਰ ਸਮੇਤ ਗੁਆਂਢੀਆਂ ਨਾਲ ਗੁੰਡਾਗਰਦੀ ਕਰਦਿਆਂ ਕੁੱਟਮਾਰ ਕੀਤੀ ਗਈ ਹੈ, ਜਿਸਦੀ ਵੀਡੀਓ ਵਾਇਰਲ ਹੋ ਚੁੱਕੀ ਹੈ। ਜਿਸ ਤੋਂ ਬਾਅਦ ਹੁਸ਼ਿਆਰਪੁਰ ਦੇ ਥਾਣਾ ਸਦਰ ਪੁਲਿਸ ਨੇ ਆਪਣੇ ਹੀ ਪੁਲਿਸ ਮੁਲਾਜ਼ਮ ਸਮੇਤ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। 

ਅੱਜ ਪੀੜਤ ਪਰਿਵਾਰ ਵੱਲੋਂ ਪਿੰਡ ਵਾਸੀਆਂ ਅਤੇ ਹੋਰਨਾਂ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਿਲ ਕੇ ਹੁਸ਼ਿਆਰਪੁਰ ਦੇ ਪ੍ਰਭਾਗ ਚੌਕ 'ਚ ਚੱਕਾ ਜਾਮ ਕਰਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰਬਾਜ਼ੀ ਕਰਨੀ ਕੀਤੀ ਗਈ। ਪੀੜਤ ਪਰਿਵਾਰ ਨੇ ਇਲਜ਼ਾਮ ਲਾਇਆ ਕਿ ਪੁਲਿਸ ਪ੍ਰਸ਼ਾਸਨ ਉਕਤ ਮਾਮਲੇ 'ਚ ਨਾਮਜ਼ਦ ਪੁਲਿਸ ਮੁਲਾਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। 

ਇਹ ਵੀ ਪੜ੍ਹੋ: ਗਰੀਬ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਪੁਲਿਸ ਮੁਲਾਜ਼ਮ ਅਤੇ ਉਸਦੇ ਪਰਿਵਾਰ ਵੱਲੋਂ ਹਮਲਾ

ਮੀਡੀਆ ਨਾਲ ਗੱਲਬਾਤ ਕਰਦਿਆਂ ਪਿੰਡ ਦੀ ਸਰਪੰਚ ਅਤੇ ਹੋਰਨਾਂ ਵਿਅਕਤੀਆਂ ਨੇ ਦੱਸਿਆ ਕਿ ਪ੍ਰਗਟ ਸਿੰਘ ਅਕਸਰ ਪਿੰਡ ਦਾ ਮਾਹੌਲ ਖ਼ਰਾਬ ਕਰਦਾ ਰਹਿੰਦਾ ਹੈ ਤੇ ਪਿੰਡ ਵਾਸੀਆਂ ਨਾਲ ਝਗੜਾ ਕਰਦਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਗਟ ਸਿੰਘ ਜੋ ਕਿ ਹੁਸ਼ਿਆਰਪੁਰ ਦੇ ਪੀ.ਆਰ.ਟੀ.ਸੀ ਜਹਾਂਨਖੇਲਾਂ 'ਚ ਡਿਊਟੀ ਕਰਦਾ ਹੈ ਅਕਸਰ ਆਪਣਾ ਪੁਲਸੀਆ ਰੋਹਬ ਦਿਖਾਉਂਦਿਆਂ ਪਿੰਡ ਵਾਸੀਆਂ ਨੂੰ ਧਮਕੀਆਂ ਦਿੰਦਾ ਰਹਿੰਦਾ ਹੈ ਤੇ ਬੀਤੇ ਦਿਨ ਵੀ ਪ੍ਰਗਟ ਸਿੰਘ ਅਤੇ ਉਸਦੇ ਪਰਿਵਾਰ ਵੱਲੋਂ ਗੁਆਂਢੀਆਂ ਨਾਲ ਕੁੱਟਮਾਰ ਕੀਤੀ ਤੇ ਉਨ੍ਹਾਂ ਦੀਆਂ ਲੜਕੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ। 

ਧਰਨਾਕਾਰੀਆਂ ਨੇ ਇਲਜ਼ਾਮ ਲਾਇਆ ਕਿ ਪੁਲਿਸ ਪ੍ਰਸ਼ਾਸਨ ਆਪਣੇ ਮੁਲਾਜ਼ਮ ਨੂੰ ਬਚਾਉਣ ਦੀ ਕੋਸਿ਼ਸ਼ ਕਰ ਰਿਹਾ ਹੈ, ਜਿਸ ਕਾਰਨ ਉਸਦੀ ਗ੍ਰਿਫਤਾਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 3 ਦਿਨਾਂ 'ਚ ਪੁਲਿਸ ਨੇ ਕਥਿਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਕਾਬੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਫਿਰ ਜਾਮ ਲਾਇਆ ਜਾਵੇਗਾ।



ਮੌਕੇ 'ਤੇ ਪਹੁੰਚੇ ਡੀਐਸਪੀ ਸਿਟੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ 'ਚ 2 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਜਲਦ ਹੀ ਪੁਲਿਸ ਇਸ ਮਾਮਲੇ 'ਚ ਨਾਮਜ਼ਦ ਕਥਿਤ ਦੋਸ਼ੀ ਪ੍ਰਗਟ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ 3 ਦਿਨਾਂ ਦਾ ਸਮਾਂ ਮੰਗਿਆਂ ਗਿਆ ਹੈ ਤੇ ਪੁਲਿਸ ਇਸ ਮਾਮਲੇ 'ਚ ਕੋਈ ਵੀ ਢਿੱਲਮੱਠ ਨਹੀਂ ਦਿਖਾ ਰਹੀ ਹੈ।

Related Post