Vigilance Bureau nabs deed writer: ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਇਲਜ਼ਾਮ ਹੇਠਵਸੀਕਾ ਨਵੀਸ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ।

By  Aarti February 28th 2023 04:54 PM

ਨਵੀਨ ਸ਼ਰਮਾ (ਲੁਧਿਆਣਾ, 28 ਫਰਵਰੀ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ, ਵਾਸੀ ਚੰਦਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।


ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਸੀਕਾ ਨਵੀਸ ਨੇ ਉਸ ਦੇ 50 ਗਜ਼ ਦੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਉਸ ਕੋਲੋਂ 70,000 ਰੁਪਏ ਰਿਸ਼ਵਤ ਮੰਗੀ ਹੈ। ਇਸ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕੀਤੀ। 

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਦੀ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਸੀਕਾ ਨਵੀਸ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ। 

ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Governor Vs CM Punjab: SC ਦਾ ਫੈਸਲਾ, 3 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਇਜਲਾਸ

Related Post