ਵਿਜੀਲੈਂਸ ਵੱਲੋਂ ਪੱਤਰਕਾਰ ਰੰਗੇ ਹੱਥੀਂ ਕੀਤਾ ਕਾਬੂ

By  Pardeep Singh January 19th 2023 06:49 PM

ਪਟਿਆਲਾ : ਵਿਜੀਲੈਂਸ ਵੱਲੋ ਂਭ੍ਰਿਸ਼ਟਾਚਾਰ ਰੋਕਣ ਲਈ ਸਖ਼ਤੀ ਕੀਤੀ ਹੋਈ ਹੈ। ਵਿਜੀਲੈਂਸ ਪਿਛਲੇ ਕੁਝ ਮਹੀਨਿਆਂ ਤੋਂ ਭ੍ਰਿਸ਼ਟਾਚਾਰ ਰੋਕਣ ਲਈ ਕਾਰਵਾਈ ਕਰ ਰਿਹਾ ਹੈ। ਵਿਜੀਲੈਂਸ ਨੇ ਇਕ ਚੈਨਲ ਦੇ ਪੱਤਰਕਾਰ ਨੂੰ ਸਬ ਇੰਸਪੈਕਟਰ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੂਤਰਾਂ ਅਨੁਸਾਰ ਸਬ ਇੰਸਪੈਕਟਰ ਕੁਲਦੀਪ ਸਿੰਘ ਖ਼ਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ 'ਚੋਂ ਨਾਮ ਕਢਵਾਉਣ ਬਦਲੇ ਪੱਤਰਕਾਰ ਗਗਨਦੀਪ ਪਨੈਚ ਨੇ 14 ਲੱਖ ਰੁਪਏ ਦੀ ਮੰਗ ਕੀਤੀ ਸੀ, ਜਿਸ ਵਿਚੋਂ ਪੰਜ ਲੱਖ ਰੁਪਏ ਪਹਿਲਾਂ ਲੈ ਚੁੱਕਿਆ ਹੈ।

ਅੱਜ ਵਿਜੀਲੈਂਸ ਨੇ ਇਸ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਵੱਲੋਂ ਪੱਤਰਕਾਰ ਗਗਨਦੀਪ ਸਿੰਘ ਪਨੈਚ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ।

ਰਿਪੋਰਟ-ਗਗਨਦੀਪ ਅਹੂਜਾ


Related Post