Shiromani Akali Dal ਨੇ ਸੰਗਰੂਰ ਜ਼ਿਲ੍ਹੇ ਦੇ 2 ਨੌਜਵਾਨ ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ ,ਵਿਨਰਜੀਤ ਗੋਲਡੀ ਨੂੰ ਹੁਣ ਸੁਨਾਮ ਹਲਕਾ ਇੰਚਾਰਜ ਦੀ ਵੀ ਮਿਲੀ ਜ਼ਿੰਮੇਵਾਰੀ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਵਿਨਰਜੀਤ ਸਿੰਘ ਖਡਿਆਲ (ਗੋਲਡੀ) ਹੁਣ ਸੰਗਰੂਰ ਵਿਧਾਨ ਸਭਾ ਹਲਕੇ ਦੇ ਨਾਲ ਸੁਨਾਮ ਵਿਧਾਨ ਸਭਾ ਹਲਕਾ ਇੰਚਾਰਜ ਵਜੋਂ ਵੀ ਕੰਮ ਕਰਨਗੇ

By  Shanker Badra July 18th 2025 08:17 PM -- Updated: July 18th 2025 08:25 PM

 Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਵਿਨਰਜੀਤ ਸਿੰਘ ਖਡਿਆਲ (ਗੋਲਡੀ) ਹੁਣ ਸੰਗਰੂਰ ਵਿਧਾਨ ਸਭਾ ਹਲਕੇ ਦੇ ਨਾਲ ਸੁਨਾਮ ਵਿਧਾਨ ਸਭਾ   ਹਲਕਾ ਇੰਚਾਰਜ ਵਜੋਂ ਵੀ ਕੰਮ ਕਰਨਗੇ।  ਗਗਨਦੀਪ ਸਿੰਘ ਖੰਡੇਬਾਦ ਲਹਿਰਾਗਾਗਾ ਵਿਧਾਨ ਸਭਾ ਹਲਕੇ ਦੇ ਨਵੇਂ ਹਲਕਾ ਇੰਚਾਰਜ ਹੋਣਗੇ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ।

 ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਸੁਨਾਮ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਵਜੋਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਆਖਿਆ ਕਿ ਜਲਦੀ ਹੀ ਸੁਨਾਮ ਵਿਧਾਨ ਸਭਾ ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਸੂਬੇ ਦੀ ਸਰਕਾਰ ਦੀਆਂ ਨਾਕਾਮੀਆਂ ਜਨਤਾ ਸਾਹਮਣੇ ਲਿਆਉਣਗੇ।

ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਸੋਸ਼ਲ ਮੀਡਿਆ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ,ਬੁਹਤ-ਬੁਹਤ ਧੰਨਵਾਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਹਿਬ ਦਾ ਜਿੰਨਾਂ ਨੇ ਮੇਰੇ ਵਰਗੇ ਨਿਮਾਨੇ ਵਰਕਰ ਤੇ ਭਰੋਸਾ ਕਰਕੇ ਮੈਨੂੰ ਹਲਕਾ ਸੰਗਰੂਰ ਦੀ ਸੇਵਾ ਦੇ ਨਾਲ ਹਲਕਾ ਸੁਨਾਮ ਦੀ ਵੀ ਸੇਵਾ ਦਾ ਹੁਕਮ ਕੀਤਾ ਹੈ, ਜਿੰਮੇਵਾਰੀ ਬੁਹਤ ਵੱਡੀ ਹੈ, ਮੈਂ ਅਪਣੇ ਵੱਲੋਂ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਅਤੇ ਸੰਗਤ ਦੇ ਸਹਿਯੋਗ ਪੂਰੀ ਕਰਾਂਗਾਂ, ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਬੁਹਤ ਬੁਹਤ ਧੰਨਵਾਦ। 

ਦੱਸ ਦੇਈਏ ਕੁੱਝ ਸਮਾਂ ਪਹਿਲਾਂ ਸੁਨਾਮ ਵਿਧਾਨ ਸਭਾ ਹਲਕਾ ਇੰਚਾਰਜ ਰਾਜਿੰਦਰ ਦੀਪਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ। 


Related Post