ਬਠਿੰਡਾ: ਸਿਵਲ ਹਸਪਤਾਲ ’ਚ ਮਨਾਇਆ ਵਿਸ਼ਵ ਕੈਂਸਰ ਦਿਵਸ, ਲੋਕਾਂ ਨੂੰ ਕੀਤਾ ਜਾਗਰੂਕ

ਅੱਜ ਪੂਰੇ ਦੇਸ਼ ਭਰ ਵਿਚ ਵਿਸ਼ਵ ਕੈਂਸਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸਿਵਲ ਹਸਪਤਾਲ ਬਠਿੰਡਾ ਵਿਖੇ ਵੀ ਕੈਂਸਰ ਦਿਵਸ ਮਨਾਇਆ ਗਿਆ।

By  Aarti February 4th 2023 06:17 PM

ਮੁਨੀਸ਼ ਗਰਗ (ਬਠਿੰਡਾ, 4 ਫਰਵਰੀ): ਅੱਜ ਪੂਰੇ ਦੇਸ਼ ਭਰ ਵਿਚ ਵਿਸ਼ਵ ਕੈਂਸਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸਿਵਲ ਹਸਪਤਾਲ ਬਠਿੰਡਾ ਵਿਖੇ ਵੀ ਕੈਂਸਰ ਦਿਵਸ ਮਨਾਇਆ ਗਿਆ। 

ਇਸ ਮੌਕੇ ਤੇ ਡਾਕਟਰਾਂ ਵੱਲੋਂ ਸਿਵਲ ਹਸਪਤਾਲ ਵਿਚ ਪਹੁੰਚੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਕੈਂਸਰ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੇ ਪਹਿਲੀ ਸਟੇਜ ਤੋਂ ਹੀ ਕੈਂਸਰ ਬਾਰੇ ਪਤਾ ਲੱਗ ਜਾਵੇ, ਤਾਂ ਇਸ ਦਾ ਇਲਾਜ ਸੰਭਵ ਹੈ। 

ਕੈਂਸਰ ਹੋਣ ਦੇ ਕਾਰਨਾਂ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਕਿਹਾ ਕਿ ਸਾਡੇ ਰਹਿਣ-ਸਹਿਣ, ਖਾਣ-ਪੀਣ ਕਾਰਨ ਕੈਂਸਰ ਦੀ ਭਿਆਨਕ ਬਿਮਾਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੰਕ ਫੂਡ ਖਾਣ ਨਾਲ ਵੀ ਇਹ ਬਿਮਾਰੀ ਹੋਣ ਦੇ ਕਾਰਨ ਵੱਧ ਜਾਂਦੇ ਹਨ। ਜਿਹੜੇ ਵਿਅਕਤੀ ਤੰਬਾਕੂ, ਬੀੜੀ, ਸਿਗਰਟ ਪੀਂਦੇ ਹਨ। ਉਨ੍ਹਾਂ ਨੂੰ ਮੂੰਹ ਦੇ ਕੈਸਰ ਦੀ ਬਿਮਾਰੀ ਹੋ ਸਕਦੀ ਹੈ। ਇਸ ਲਈ ਖਾਣ-ਪੀਣ ਅਤੇ ਰਹਿਣ-ਸਹਿਣ ਦਾ ਢੰਗ ਬਦਲਣਾ ਚਾਹੀਦਾ ਹੈ। ਡੇਢ ਲੱਖ ਤੱਕ ਕੈਂਸਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫਤ ਕਰਵਾਇਆ ਜਾਂਦਾ ਹੈ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਇਲੈਕਟ੍ਰਿਕ ਵਹੀਕਲ ਨੀਤੀ ਨੂੰ ਦਿੱਤੀ ਪ੍ਰਵਾਨਗੀ

Related Post