ਵਿਦੇਸ਼ ਜਾਣ ਤੋਂ ਬਾਅਦ ਵਿਆਹ ਤੋਂ ਮੁਕਰੀ ਲੜਕੀ ਤਾਂ ਨੌਜਵਾਨ ਨੇ ਚੁੱਕਿਆ ਇਹ ਕਦਮ

ਲੁਧਿਆਣਾ ਕਚਹਿਰੀ ਕੰਪਲੈਕਸ 'ਚ ਬਣੇ ਜਲ ਵਿਭਾਗ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਕਾਰਨ ਇਕ ਨੌਜਵਾਨ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਿਆ।

By  Aarti March 2nd 2023 03:47 PM

ਨਵੀਨ ਸ਼ਰਮਾ (ਲੁਧਿਆਣਾ, 2 ਮਾਰਚ): ਲੁਧਿਆਣਾ ਕਚਹਿਰੀ ਕੰਪਲੈਕਸ 'ਚ ਬਣੇ ਜਲ ਵਿਭਾਗ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਕਾਰਨ ਇਕ ਨੌਜਵਾਨ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਟੈਂਕੀ ’ਤੇ ਚੜ੍ਹੇ ਨੌਜਵਾਨ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਵਿਦੇਸ਼ ਜਾਣ ਦੇ ਲਈ 10,00,000 ਰੁਪਏ ਦਾ ਖਰਚਾ ਕਰਵਾ ਕੇ ਵਿਦੇਸ਼ ਗਈ ਲੜਕੀ ਹਰਪ੍ਰੀਤ ਕੌਰ ਕੈਨੇਡਾ ਚ ਜਾ ਕੇ ਵਿਆਹ ਕਰਵਾਉਣ ਤੋਂ ਮੁਕਰ ਗਈ। ਜਿਸ ਨੂੰ ਲੈ ਕੇ ਲਗਾਤਾਰ ਚੱਕਰ ਲਗਾਉਣ ਦੇ ਬਾਵਜੁਦ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਚੱਲਦੇ ਨੌਜਵਾਨ ਹਰਪ੍ਰੀਤ ਸਿੰਘ ਨੇ ਟੈਂਕੀ 'ਤੇ ਚੜ੍ਹ ਕੇ ਇਨਸਾਫ ਦੀ ਮੰਗ ਕੀਤੀ ਹੈ।

ਉੱਥੇ ਹੀ ਪੀੜਤ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਉਹ ਪੁਲਿਸ ਸਟੇਸ਼ਨ ਕੋਰਟ ਦੇ ਚੱਕਰ ਕੱਟਣ ਦੇ ਲਈ ਮਜ਼ਬੂਰ ਹੈ। ਉਨ੍ਹਾਂ ਦੇ ਵੱਲੋਂ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ ਪਰ ਕਾਰਵਾਈ ਨਾ ਹੋਣ ਕਾਰਨ ਲੜਕੀ ਵਿਦੇਸ਼ ਚੱਲੀ ਗਈ। ਉਨ੍ਹਾਂ ਵੱਲੋਂ ਇੱਕ  ਪੁਲਿਸ ਮੁਲਜ਼ਮ ਦੇ ਉੱਤੇ ਵੀ ਰਿਸ਼ਵਤ ਲੈਣ ਦਾ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਉਹ ਗਰੀਬ ਪਰਿਵਾਰ ਨਾਲ ਸਬੰਧਿਤ ਹੈ। ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਕਾਰਨ ਉਨ੍ਹਾਂ ਦਾ ਬੇਟਾ ਵੀ ਡਿਪ੍ਰੇਸ਼ਨ ’ਚ ਚੱਲਿਆ ਗਿਆ ਹੈ। ਉਨ੍ਹਾਂ ਨੇ ਵੀ ਆਪਣੇ ਬੇਟੇ ਨੂੰ ਥੱਲੇ ਲਿਆਉਣ ਦੀ ਕੋਸ਼ਿਸ਼ ਕੀਤੀ ਹੈ ਪਰ ਉਨ੍ਹਾਂ ਦਾ ਬੇਟਾ ਗੱਲ ਨਹੀਂ ਮੰਨ ਰਿਹਾ ਹੈ। ਪਰਿਵਾਰ ਨੇ ਵੀ ਇਨਸਾਫ ਦੀ ਗੁਹਾਰ ਲਗਾਈ ਹੈ। 

ਇਹ ਵੀ ਪੜ੍ਹੋ: breach in the canal : ਰਜਵਾਹੇ 'ਚ ਪਾੜ ਪੈਣ ਨਾਲ 400 ਏਕੜ ਕਣਕ ਡੁੱਬੀ

Related Post