ਅਬੋਹਰ 'ਚ ਬੀਤੀ ਦੇਰ ਰਾਤ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

By  Shanker Badra June 25th 2020 10:52 AM

ਅਬੋਹਰ 'ਚ ਬੀਤੀ ਦੇਰ ਰਾਤ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ:ਅਬੋਹਰ : ਅਬੋਹਰ ਵਿਖੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਪੰਜਾਬ ਪੁਲਿਸ ਦੇ ਇਕ ਸਬ ਇੰਸਪੈਕਟਰ ਈ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਫਾਜ਼ਿਲਕਾ ਸੀ.ਆਈ.ਡੀ. ਵਿਚ ਤਾਇਨਾਤ ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਫ਼ਾਜ਼ਿਲਕਾ ਦੇ ਖ਼ੁਫ਼ੀਆ ਵਿੰਗ 'ਚ ਬਤੌਰ ਸਬ ਇੰਸਪੈਕਟਰ ਗੁਰਵਿੰਦਰ ਸਿੰਘ  ਬੀਤੀ ਰਾਤ ਲਗਭਗ ਸਾਢੇ ਦਸ ਵਜੇ ਸੀਤੋ ਰੋਡ 'ਤੇ ਆਪਣੇ ਘਰ ਦੇ ਨੇੜੇ ਟਹਿਲ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਤਿੰਨ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

ਜਿਸ ਕਰਕੇ ਸਬ-ਇੰਸਪੈਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਇਸ ਪੂਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪੁੱਜੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਪੂਰੇ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

-PTCNews

Related Post