ਮੋਗੇ 'ਚ ਪ੍ਰੇਮ-ਸੰਬੰਧਾਂ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਅਣਖ ਖ਼ਾਤਰ ਨੌਜਵਾਨ ਦੀ ਹੱਤਿਆ

By  Shanker Badra June 24th 2020 12:40 PM

ਮੋਗੇ 'ਚ ਪ੍ਰੇਮ-ਸੰਬੰਧਾਂ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਅਣਖ ਖ਼ਾਤਰ ਨੌਜਵਾਨ ਦੀ ਹੱਤਿਆ:ਮੋਗਾ : ਮੋਗਾ ਜ਼ਿਲ੍ਹੇ ਦੇ ਪਿੰਡ ਧਲੇਕੇ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇਕ 18 ਸਾਲਾ ਨੌਜਵਾਨ ਇੰਦਰਜੀਤ ਸਿੰਘ ਦਾ ਬੀਤੀ ਰਾਤ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਕੁੜੀ ਦੇ ਘਰ ਵਾਲਿਆਂ ਨੇ ਪਿੰਡ ਦੇ ਹੀ ਨੌਜਵਾਨ 20 ਸਾਲਾ ਇੰਦਰਜੀਤ ਸਿੰਘ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ ਪਿੰਡ ਵਾਲਿਆਂ ਮੁਤਾਬਕ ਕੁੜੀ ਦੇ ਘਰਦਿਆਂ ਨੇ ਇੰਦਰਜੀਤ ਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਉਸ ਨੂੰ ਕੁੜੀ ਵਾਲਿਆਂ ਦੇ ਚੁੰਗਲ ਤੋਂ ਛੁਡਾ ਕੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ।

-PTCNews

Related Post