Ram Rahim parole: 14ਵੀਂ ਵਾਰ ਜੇਲ੍ਹ ਤੋਂ ਬਾਹਰ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ, 40 ਦਿਨਾਂ ਦੀ ਮਿਲੀ ਪੈਰੋਲ

ਇਹ 14ਵੀਂ ਵਾਰ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੀ ਪਹਿਲੀ ਛੁੱਟੀ 2021 ਵਿੱਚ ਹੋਈ ਸੀ।

By  Aarti August 5th 2025 09:06 AM -- Updated: August 5th 2025 09:07 AM

Ram Rahim parole: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਰਹੇ ਹਨ। ਇਸ ਵਾਰ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ, ਜਿਸ ਦੇ ਤਹਿਤ ਉਹ ਪੁਲਿਸ ਸੁਰੱਖਿਆ ਹੇਠ, ਸਵੇਰੇ ਸਿਰਸਾ ਡੇਰੇ ਲਈ ਰਵਾਨਾ ਹੋ ਗਏ। ਇਹ 14ਵੀਂ ਵਾਰ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੀ ਪਹਿਲੀ ਛੁੱਟੀ 2021 ਵਿੱਚ ਹੋਈ ਸੀ।


ਦੱਸ ਦਈਏ ਕਿ 15 ਅਗਸਤ ਨੂੰ ਰਾਮ ਰਹੀਮ ਦਾ ਜਨਮ ਦਿਨ ਵੀ ਹੈ ਤੇ ਇਸ ਬਾਬਤ ਦੱਸਿਆ ਜਾ ਰਿਹਾ ਹੈ ਕਿ ਸਿਰਸਾ ਡੇਰੇ ਵਿਚ ਰੱਖੜੀ ਦੇ ਤਿਉਹਾਰ ਤੋਂ ਬਾਅਦ ਰਾਮ ਰਹੀਮ ਦਾ ਜਨਮ ਦਿਨ ਵੀ ਮਨਾਇਆ ਜਾਵੇਗਾ। ਇਸ ਦੀਆਂ ਤਿਆਰੀਆਂ ਡੇਰਾ ਪ੍ਰਬੰਧਕਾਂ ਵੱਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 

Related Post