ਮਸ਼ਹੂਰ ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ , ਮਾਪਿਆਂ ਦਾ ਸੀ ਇਕਲੌਤਾ ਪੁੱਤਰ

By  Shanker Badra June 29th 2020 05:37 PM

ਮਸ਼ਹੂਰ ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ , ਮਾਪਿਆਂ ਦਾ ਸੀ ਇਕਲੌਤਾ ਪੁੱਤਰ:  ਬਰਨਾਲਾ: ਬਰਨਾਲਾ ਦੇ ਮਹਿਲ ਕਲਾਂ ਦੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਦੇ ਰੂਪ ਵੱਜੋਂ ਹੋਈ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਮਿਲੀ ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਨੂੰ ਗਾਇਕੀ ਦਾ ਬਹੁਤ ਜ਼ਿਆਦਾ ਸੌਂਕ ਸੀ। ਉਸਨੇ ਮਸ਼ਹੂਰ ਗਾਇਕਾ ਗੁਰਲੇਜ਼ ਅਖ਼ਤਰ ਦੇ ਨਾਲ ਕਈ ਗੀਤ ਗਾਏ ਹਨ। ਜਿਹਨਾਂ ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ। ਜਿਹਨਾਂ ਵਿੱਚ ਗੀਤ 'ਜੀਜਾ ਜੀ' ਤੇ 'ਚਿੱਟੇ ਵਾਲੀ ਲਾਈਨ', 'ਚੱਕਵੀਂ ਮੰਡੀਰ' ਸ਼ਾਮਿਲ ਹਨ।

Punjabi singer died due to drug overdose Barnala ਮਸ਼ਹੂਰ ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ , ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਇੱਕ ਕਰੋੜ ਤੋਂ ਵੱਧ ਦਾ ਚਿੱਟਾ ਪੀਣ ਦੇ ਇਲਾਵਾ ਵਿਦੇਸ਼ ਜਾਣ ਤੇ ਗਾਇਕੀ ਦੇ ਚੱਕਰ 'ਚ ਲੱਖਾਂ ਰੁਪਿਆ ਖ਼ਰਾਬ ਕਰ ਚੁੱਕਾ ਸੀ। ਐਂਤਵਾਰ ਦੇਰ ਰਾਤ ਉਸਨੇ ਘਰ ਵਿੱਚ ਹੀ ਚਿੱਟੇ ਦਾ ਓਵਰਡੋਜ਼ ਲੈ ਲਿਆ 'ਤੇ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਿਆ। ਜਿਸ ਨੂੰ ਹਸਪਤਾਲ ਵਿੱਚ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਮ੍ਰਿਤਕ ਦੇ ਪਿਤਾ ਨੇ ਇਲਜ਼ਾਮ ਲਗਾਇਆ ਹੈ ਕਿ ਮਹਿਲ ਵਿਚ ਚਿੱਟਾ ਸ਼ਰੇਆਮ ਵਿਕਦਾ ਹੈ ਅਤੇ ਪੁਲਿਸ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਨਹੀਂ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਥੋੜੇ ਸਮੇਂ ਵਿੱਚ ਹੀ ਚਿੱਟੇ ਦੀ ਓਵਰਡੋਜ਼ ਲੈਣ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।

-PTCNews

Related Post