Tue, Dec 23, 2025
Whatsapp

ਪੰਜਾਬੀ ਗਾਈਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

Punjab News: ਪੰਜਾਬੀ ਗਾਈਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।

Reported by:  PTC News Desk  Edited by:  Amritpal Singh -- June 13th 2024 07:26 PM
ਪੰਜਾਬੀ ਗਾਈਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਪੰਜਾਬੀ ਗਾਈਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

Punjab News: ਪੰਜਾਬੀ ਗਾਈਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2021 'ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਨਕੋਦਰ 'ਚ ਉਨ੍ਹਾਂ ਖਿਲਾਫ ਦਰਜ ਕੀਤੀ ਸ਼ਿਕਾਇਤ ਨੂੰ ਰੱਦ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਸ਼ਿਕਾਇਤ ਨੂੰ ਨਕੋਦਰ ਅਦਾਲਤ ਨੇ ਇਸ ਸਾਲ 22 ਫਰਵਰੀ ਨੂੰ ਰੱਦ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਨਕੋਦਰ ਅਦਾਲਤ ਵੱਲੋਂ ਸ਼ਿਕਾਇਤ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ। ਅੱਜ ਹਾਈ ਕੋਰਟ ਨੇ ਸ਼ਿਕਾਇਤਕਰਤਾ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।


ਦੱਸ ਦੇਈਏ ਕਿ ਜਲੰਧਰ ਦੇ ਨਕੋਦਰ 'ਚ ਡੇਰਾ ਬਾਬਾ ਮੁਰਾਦ ਸ਼ਾਹ ਦੇ ਡੇਰੇ 'ਚ ਆਯੋਜਿਤ ਇਕ ਮੇਲੇ ਦੌਰਾਨ ਗੁਰਦਾਸ ਮਾਨ ਨੇ ਕਿਹਾ ਸੀ ਕਿ ਸਿੱਖ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਜੀ ਇਕ ਹੀ ਵੰਸ਼ ਦੇ ਸਨ, ਜਿਸ ਤੋਂ ਬਾਅਦ ਉਹ ਵਿਵਾਦਾਂ 'ਚ ਘਿਰ ਗਏ ਸਨ ਉਸ ਵਿਰੁੱਧ 26 ਅਗਸਤ 2021 ਨੂੰ ਨਕੋਦਰ ਵਿਖੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਉਦੋਂ ਗੁਰਦਾਸ ਮਾਨ ਨੇ ਜਨਤਕ ਤੌਰ 'ਤੇ ਮੁਆਫੀ ਵੀ ਮੰਗੀ ਸੀ। ਇਸ ਦੇ ਬਾਵਜੂਦ ਉਸ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ। ਬਾਅਦ ਵਿੱਚ ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ।

22 ਫਰਵਰੀ ਨੂੰ ਨਕੋਦਰ ਦੀ ਅਦਾਲਤ ਨੇ ਗੁਰਦਾਸ ਮਾਨ ਖਿਲਾਫ ਦਰਜ ਕੀਤੀ ਸ਼ਿਕਾਇਤ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਫੈਸਲੇ ਨੂੰ ਗਲਤ ਦੱਸਦਿਆਂ ਹਾਈਕੋਰਟ 'ਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਅੱਜ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਗੁਰਦਾਸ ਮਾਨ ਦੀ ਇਸ ਪਟੀਸ਼ਨ ਨੂੰ ਖਾਰਜ ਕਰਕੇ ਵੱਡੀ ਰਾਹਤ ਦਿੱਤੀ ਹੈ। ਸ਼ਿਕਾਇਤਕਰਤਾ ਦੇ ਵਕੀਲ ਰਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਹੁਣ ਉਹ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਅਪੀਲ ਕਰਨਗੇ।

- PTC NEWS

Top News view more...

Latest News view more...

PTC NETWORK
PTC NETWORK