ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਬੇਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra October 12th 2019 01:18 PM

ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਬੇਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਪੰਜਾਬੀ ਗਾਇਕ ਜੈਜ਼ੀ ਬੀ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਜੈਜ਼ੀ ਬੀਨਾਲ ਉਨ੍ਹਾਂ ਦੀ ਬੇਟੀ ਵੀ ਮੌਜੂਦ ਸੀ।ਗਾਇਕ ਜੈਜ਼ੀ ਬੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਨ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।

Punjabi singer Jazzy B At Golden Temple Amritsar ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਬੇਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਗਾਇਕ ਜੈਜ਼ੀ ਬੀ ਨਵੇਂ ਰੂਪ 'ਚ ਨਜ਼ਰ ਆਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਥੇ ਆ ਕੇ ਖੁਸ਼ੀ ਮਿਲੀ ਹੈ।

Punjabi singer Jazzy B At Golden Temple Amritsar ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਬੇਟੀ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਗਾਇਕ ਜੈਜ਼ੀ ਬੀ ਨੇ ਕਿਹਾ ਹੈ ਕਿ ਆਉਣ ਵਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਭ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ।

-PTCNews

Related Post