ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A January 9th 2020 01:25 PM

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੁੰਦੀਆਂ ਹਨ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ।

ਇਸ ਦੌਰਾਨ ਅੱਜ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਚਰਨਾਂ 'ਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

ਹੋਰ ਪੜ੍ਹੋ: ਕੈਂਟਰਬਰੀ ਦੇ ਮੁਖੀ ਜਸਟਿਨ ਪੋਰਟਲ ਵੈਲਬੀ ਪਤਨੀ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

https://www.instagram.com/p/B7FyE6fll2v/?utm_source=ig_web_copy_link

ਇਸ ਮੌਕੇ ਉਹਨਾਂ ਦੇ ਨਾਲ ਹੋਰ ਸਾਥੀ ਵੀ ਸਨ। ਜ਼ਿਕਰਯੋਗ ਹੈ ਕਿ ਹਰ ਰੋਜ਼ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਇਸ ਦੌਰਾਨ ਸੰਗਤਾਂ ਵੱਲੋਂ ਆਪਣੀ ਬਣਦੀ ਸੇਵਾ ਵੀ ਨਿਭਾਈ ਜਾਂਦੀ ਹੈ।

-PTC News

Related Post