ਪੰਜਾਬੀ ਗਾਇਕ ਮਲਕੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra January 18th 2020 06:01 PM

ਪੰਜਾਬੀ ਗਾਇਕ ਮਲਕੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਪੰਜਾਬੀ ਗਾਇਕ ਮਲਕੀਤ ਸਿੰਘ ਨੇ ਬਹੁਤ ਸਾਰੇ ਪੰਜਾਬੀ ਗਾਣਿਆਂ ਨੂੰ ਅਵਾਜ਼ ਦਿੱਤੀ ਹੈ। ਗਾਇਕ ਮਲਕੀਤ ਸਿੰਘ ਹਾਲ ਹੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ।

ਦੱਸ ਦੇਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ‘ਚ ਸ਼ਰਧਾਲੂ ਨਤਮਸਤਕ ਹੁੰਦੇ ਹਨ ਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਦੇ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਸਾਲ 2019 ‘ਚ 6 ਕਰੋੜ ਤੋਂ ਵਧੇਰੇ ਸ਼ਰਧਾਲੂ ਅਤੇ ਸੈਲਾਨੀ ਸ਼ਰਧਾ ਸਹਿਤ ਨਤਮਸਤਕ ਹੋਏ ਹਨ।

-PTCNews

Related Post