ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਸਿੰਘੂ ਬਾਰਡਰ 'ਤੇ ਪਹੁੰਚੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ

By  Shanker Badra December 16th 2020 08:38 PM

ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਸਿੰਘੂ ਬਾਰਡਰ 'ਤੇ ਪਹੁੰਚੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 21ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ।

Punjabi singer Sunanda Sharma reached Singhu border in support to farmers ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚਸਿੰਘੂ ਬਾਰਡਰ 'ਤੇ ਪਹੁੰਚੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ

ਜਿੱਥੇ ਕਿਸਾਨਾਂ ਦੇ ਇਸ ਅੰਦੋਲਨ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ ,ਓਥੇ ਹੀ ਪੰਜਾਬੀ ਕਲਾਕਾਰਾਂ ਵੱਲੋਂ ਵੀ ਵੱਧ ਚੜ ਕੇ ਕਿਸਾਨੀ ਸੰਘਰਸ਼ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਅੱਜ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੀ ਕਿਸਾਨ ਅੰਦੋਲਨ 'ਚ ਪਹੁੰਚੀ ਹੈ। ਉਨ੍ਹਾਂ ਨੇ ਖ਼ਾਲਸਾ ਏਡ ਦੀ ਟੀਮ ਵੱਲੋਂ ਲੋਕਾਂ ਨੂੰ ਜ਼ਰੂਰੀ ਵਸਤੂਆਂ ਵੰਡਣ ਦੀ ਕੀਤੀ ਜਾ ਰਹੀ ਸੇਵਾ 'ਚ ਆਪਣਾ ਯੋਗਦਾਨ ਪਾਇਆ ਹੈ।

Punjabi singer Sunanda Sharma reached Singhu border in support to farmers ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚਸਿੰਘੂ ਬਾਰਡਰ 'ਤੇ ਪਹੁੰਚੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ

ਇਸ ਤੋਂ ਇਲਾਵਾ ਹੋਰ ਵੀ ਕਈ ਪੰਜਾਬੀ ਕਲਾਕਾਰ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਬੱਬੂ ਮਾਨ ,ਕੰਵਰ ਗਰੇਵਾਲ, ਹਰਫ਼ ਚੀਮਾ, ਦੀਪ ਸਿੱਧੂ ,ਰਣਜੀਤ ਬਾਵਾ, ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਮਨਕਿਰਤ ਔਲਖ , ਅੰਮ੍ਰਿਤ ਮਾਨ, ਮਿਸ ਪੂਜਾ ਤੇ ਜੱਸ ਬਾਜਵਾ ਵਰਗੇ ਪੰਜਾਬੀ ਕਲਾਕਾਰ ਵੀ ਇਨ੍ਹਾਂ ਮੋਰਚਿਆਂ ਦਾ ਹਿੱਸਾ ਹਨ। ਹੁਣ ਸੁਨੰਦਾ ਸ਼ਰਮਾ ਤੇ ਖਾਨ ਭੈਣੀ ਵੀ ਇਸ ਧਰਨੇ 'ਚ ਸ਼ਾਮਲ ਹੋਣ ਪਹੁੰਚੇ ਹਨ।

Punjabi singer Sunanda Sharma reached Singhu border in support to farmers ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚਸਿੰਘੂ ਬਾਰਡਰ 'ਤੇ ਪਹੁੰਚੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ

ਇਸ ਦੌਰਾਨ ਸੁਨੰਦਾ ਸ਼ਰਮਾ ਨੂੰ ਖਾਲਸਾ ਏਡ ਦੇ ਕੈਂਪ 'ਤੇ ਸੇਵਾ ਕਰਦੇ ਹੋਏ ਦੇਖਿਆ ਗਿਆ ਹੈ। ਸੁਨੰਦਾ ਸ਼ਰਮਾ ਨੇ ਲੋਕਾਂ ਨੂੰ ਜ਼ਰੂਰਤ ਦਾ ਸਮਾਨ ਵੰਡਿਆ। ਸੁਨੰਦਾ ਸ਼ਰਮਾ ਤੋਂ ਬਾਅਦ 'ਖਾਲਸਾ ਏਡ  ਦੇ ਕੈਂਪ 'ਤੇ ਗਾਇਕ 'ਖਾਨ ਭੈਣੀ' ਵੀ ਪਹੁੰਚੇ। 'ਖਾਨ ਭੈਣੀ' ਲੰਡਨ ਤੋਂ ਲੈਂਡ ਕਰਦਿਆਂ ਸਿੱਧਾ ਕਿਸਾਨ ਅੰਦੋਲਨ 'ਚ ਸ਼ਾਮਲ ਹੋਏ ,ਜਿਨ੍ਹਾਂ ਨੇ ਓਥੇ 'ਲੱਡੂਆਂ' ਦੀ ਸੇਵਾ ਨਿਭਾਈ ਹੈ।ਗਾਇਕ 'ਖਾਨ ਭੈਣੀ' ਵਿਦੇਸ਼ 'ਚ ਵੀ ਕਿਸਾਨਾਂ ਲਈ ਹੋ ਰਹੇ ਪ੍ਰਦਰਸ਼ਨ 'ਚ ਸ਼ਾਮਲ ਹੋ ਚੁੱਕੇ ਹਨ।

Punjabi singer Sunanda Sharma reached Singhu border in support to farmers ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚਸਿੰਘੂ ਬਾਰਡਰ 'ਤੇ ਪਹੁੰਚੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ

ਦੱਸ ਦੇਈਏ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਖ਼ਲ ਪਟੀਸ਼ਨਾਂ 'ਤੇ ਅੱਜ ਸੁਣਵਾਈ ਹੋਈ ਹੈ।ਚੀਫ਼ ਜਸਟਿਸ ਐਸ. ਏ. ਬੋਬੜੇ, ਜਸਟਿਸ ਏ. ਐਸ. ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਾਮਣੀਅਮ ਦੇ ਬੈਂਚ ਨੇ ਸੁਣਵਾਈ ਕਰਦਿਆਂ ਕਿਹਾ ਕਿ ਇਸ ਮਾਮਲੇ 'ਤੇ ਇਕ ਕਮੇਟੀ ਬਣਾਈ ਜਾਵੇਗੀ, ਜਿਹੜੀ ਕਿ ਇਸ ਮਾਮਲੇ ਦਾ ਹੱਲ ਕਰੇਗੀ। ਅਦਾਲਤ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨੋਟਿਸ ਭੇਜਿਆ ਹੈ ਅਤੇ ਤਿੰਨਾਂ ਸਰਕਾਰਾਂ ਨੂੰ ਵੀਰਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ। ਹੁਣ ਇਸ ਮਾਮਲੇ 'ਤੇ ਭਲਕੇ ਸੁਣਵਾਈ ਹੋਵੇਗੀ।

-PTCNews

Related Post