ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਪੰਜਾਬੀ ਕਲਾਕਾਰਾਂ ਨੇ ਕੀਤਾ ਇਹ ਐਲਾਨ, ਕਿਸਾਨਾਂ ਤੇ ਕਲਾਕਾਰਾਂ ਦੀ ਹੋਈ ਮੀਟਿੰਗ   

By  Jagroop Kaur September 30th 2020 03:49 PM -- Updated: September 30th 2020 06:49 PM

ਚੰਡੀਗੜ੍ਹ :  ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਪੰਜਾਬ ਦੇ ਕਿਸਾਨ ਵੱਖ -ਵੱਖ ਥਾਵਾਂ 'ਤੇ ਰੇਲਵੇ ਟ੍ਰੈਕ ਜਾਮ ਕਰਕੇ ਧਰਨੇ 'ਤੇ ਬੈਠ ਗਏ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਥੱਕੇਸ਼ਾਹੀਆਂ ਖ਼ਿਲਾਫ ਪੰਜਾਬੀ ਕਲਾਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਦਾ ਇੱਕਠ ਬਾਕੀ ਲੋਕਾਂ ਨੂੰ ਵੀ ਉਤਸ਼ਾਹਿਤ ਕਰਦਾ ਹੈ। ਪੰਜਾਬ ਵਿੱਚ ਖੇਤੀ ਬਿੱਲਾਂ ਖ਼ਿਲਾਫ਼ ਵੱਡੇ ਪੱਧਰ ਉੱਤੇ ਰੋਸ ਪ੍ਰਦਰਸ਼ਨ ਚੱਲ ਰਹੇ ਹਨ। ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਦੇ ਹੱਕ 'ਚ ਨਿੱਤਰੇ ਕਲਾਕਾਰ ਨੇ ਲਿਆ ਅਹਿਮ ਫੈਸਲਾ ਇਸ ਦੌਰਾਨ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਕਲਾਕਾਰ ਭਾਈਚਾਰੇ ਨਾਲ ਸੱਦੀ ਮੀਟਿੰਗ ਵਿਚ ਇਕ ਸਾਂਝੀ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਵਿਚ 7 ਕਲਾਕਾਰ ਹੋਣਗੇ ਅਤੇ 7 ਹੀ ਕਿਸਾਨ ਨੁਮਾਇੰਦੇ ਹੋਣਗੇ। ਜਲਦੀ ਹੀ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਜਾਣਗੇ। ਇਸ ਮੀਟਿੰਗ ਵਿਚ ਕਲਾਕਾਰ ਭਾਈਚਾਰੇ ਵੱਲੋਂ ਦੀਪ ਸਿੱਧੂ, ਰੁਪਿੰਦਰ ਹਾਂਡਾ, ਸਿੱਪੀ ਗਿੱਲ, ਜੱਸ ਬਾਜਵਾ, ਹਰਫ ਚੀਮਾ ਸ਼ਾਮਲ ਹੋਏ ਸਨ। ਲੱਖਾ ਸਿਧਾਣਾ ਨੇ ਵੀ ਮੀਟਿੰਗ ਵਿਚ ਸ਼ਿਰਕਤ ਕੀਤੀ। [caption id="attachment_435600" align="aligncenter" width="403"]ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਦੇ ਹੱਕ 'ਚ ਨਿੱਤਰੇ ਕਲਾਕਾਰ ਨੇ ਲਿਆ ਅਹਿਮ ਫੈਸਲਾ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਦੇ ਹੱਕ 'ਚ ਨਿੱਤਰੇ ਕਲਾਕਾਰ ਨੇ ਲਿਆ ਅਹਿਮ ਫੈਸਲਾ[/caption] ਕਿਸਾਨ ਆਗੂਆਂ ਨੇ ਦੱਸਿਆ ਕਿ ਕਲਾਕਾਰਾਂ ਨੇ ਉਨ੍ਹਾਂ ਦੀ ਆਵਾਜ਼ ਬਣਨ ਦਾ ਵਾਅਦਾ ਕੀਤਾ ਹੈ। ਅਦਾਕਾਰ ਦੀਪ ਸਿੱਧੂ ਨੇ ਕਿਹਾ ਕਿ ਕਲਾਕਾਰਾਂ ਦੀ ਸਮਾਜ ਪ੍ਰਤੀ ਇਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਇੰਨੇ ਕਲਾਕਾਰ ਕਿਸਾਨ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਸਿੱਪੀ ਗਿੱਲ ਨੇ ਕਿਹਾ ਕਿ ਉਨ੍ਹਾਂ ਕੋਲ ਜੋਸ਼ ਹੈ ਪਰ ਉਨ੍ਹਾਂ ਨੂੰ ਰਾਹ ਦਿਖਾਉਣ ਲਈ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਆਵਾਜ਼ ਲੋਕਾਂ ਤੱਕ ਪਹੁੰਚਾਉਣਗੇ। https://youtu.be/rfzoQf0S9MQ ਉਥੇ ਹੀ ਗਾਇਕ ਆਪਣੀ ਗਾਇਕੀ ਜ਼ਰੀਏ ਕਿਸਾਨਾਂ ਦੇ ਦਰਦਾਂ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ। ਹਾਲ ਹੀ 'ਚ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਆਪਣੇ ਨਵੇਂ ਗੀਤ ‘ਸੂਰਜਾਂ ਵਾਲੇ’ ਨਾਲ ਦਰਸ਼ਕਾਂ ਦੇ ਸਨਮੁਖ ਹੋਏ ਹਨ। ਇਸ ਗੀਤ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਸ ਵਿਚ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦਿਖਾਇਆ ਗਿਆ ਹੈ। ਇਸ ਤੋਂ ਇਲਾਵਾ ਇਹ ਦਿਖਾਇਆ ਹੈ ਕਿ ਕਿਵੇਂ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਪਾਲਣ ‘ਚ ਕਿੰਨੀਆਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Related Post