Mon, Dec 22, 2025
Whatsapp

ਡਾ. ਗੁਰਦੀਪ ਕੌਰ ਰੰਧਾਵਾ ਨੂੰ ਮਿਲਿਆ 'ਭਾਰਤ ਰਤਨ ਮਦਰ ਟੈਰੇਸਾ ਗੋਲਡ ਮੈਡਲ ਐਵਾਰਡ'

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਤੋਂ ਡਿਪਟੀ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ ਨੂੰ ਭਾਰਤ ਸਰਕਾਰ ਦੀ ਰਜਿਸਟਰਡ ਸੰਸਥਾ 'ਗਲੋਬਲ ਇਕਨੌਮਿਕ ਪ੍ਰੋਗਰੈੱਸ ਐਂਡ ਰਿਸਰਚ ਐਸੋਸੀਏਸ਼ਨ' ਵੱਲੋਂ 'ਭਾਰਤ ਰਤਨ ਮਦਰ ਟੈਰੇਸਾ ਗੋਲਡ ਮੈਡਲ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ।

Reported by:  PTC News Desk  Edited by:  Aarti -- July 25th 2023 03:23 PM -- Updated: July 25th 2023 03:28 PM
ਡਾ. ਗੁਰਦੀਪ ਕੌਰ ਰੰਧਾਵਾ ਨੂੰ ਮਿਲਿਆ 'ਭਾਰਤ ਰਤਨ ਮਦਰ ਟੈਰੇਸਾ ਗੋਲਡ ਮੈਡਲ ਐਵਾਰਡ'

ਡਾ. ਗੁਰਦੀਪ ਕੌਰ ਰੰਧਾਵਾ ਨੂੰ ਮਿਲਿਆ 'ਭਾਰਤ ਰਤਨ ਮਦਰ ਟੈਰੇਸਾ ਗੋਲਡ ਮੈਡਲ ਐਵਾਰਡ'

Punjabi University: ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਤੋਂ ਡਿਪਟੀ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ  ਨੂੰ ਭਾਰਤ ਸਰਕਾਰ ਦੀ ਰਜਿਸਟਰਡ ਸੰਸਥਾ 'ਗਲੋਬਲ ਇਕਨੌਮਿਕ ਪ੍ਰੋਗਰੈੱਸ ਐਂਡ ਰਿਸਰਚ ਐਸੋਸੀਏਸ਼ਨ' ਵੱਲੋਂ 'ਭਾਰਤ ਰਤਨ ਮਦਰ ਟੈਰੇਸਾ ਗੋਲਡ ਮੈਡਲ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਤਾਮਿਲਨਾਡੂ ਦੇ ਚੇਨਈ ਵਿਖੇ ਹੋਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪ੍ਰਦਾਨ ਕੀਤਾ ਗਿਆ।

ਡਾ. ਗੁਰਦੀਪ ਕੌਰ ਨੇ ਜਾਹਿਰ ਕੀਤੀ ਖੁਸ਼ੀ 


ਡਾ. ਗੁਰਦੀਪ ਕੌਰ ਨੇ ਇਸ ਸਬੰਧੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਹ ਐਵਾਰਡ ਖੇਡਾਂ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਵੱਖ-ਵੱਖ ਪ੍ਰਾਪਤੀਆਂ ਦੇ ਮੱਦੇਨਜ਼ਰ ਹਾਸਿਲ ਹੋਇਆ। ਉਨ੍ਹਾਂ ਦੱਸਿਆ ਕਿ ਇਸ ਐਵਾਰਡ ਨੂੰ ਹਾਸਿਲ ਕਰਨ ਵਾਲੇ ਉਹ ਪੰਜਾਬ ਵਿੱਚ ਇਕਲੌਤੀ ਸ਼ਖ਼ਸੀਅਤ ਸਨ।

ਜਾਣੋ ਕੌਣ ਸਨ ਗੁਰਦੀਪ ਕੌਰ 

ਜ਼ਿਕਰਯੋਗ ਹੈ ਕਿ ਡਾ. ਗੁਰਦੀਪ ਕੌਰ ਵੱਲੋਂ ਖੁਦ ਵਿਦਿਆਰਥੀ ਹੋਣ ਸਮੇਂ ਖੇਡ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਅਤੇ ਇਸ ਉਪਰੰਤ ਪੰਜਾਬੀ ਯੂਨੀਵਰਸਿਟੀ ਵਿੱਚ ਕੋਚ ਵਜੋਂ ਅਤੇ ਡਾਇਰੈਕਟਰ ਸਮੇਤ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦਿਆਂ ਕੀਤੀਆਂ ਪ੍ਰਾਪਤੀਆਂ ਦੇ ਬਲਬੂਤੇ ਉਨ੍ਹਾਂ ਦੀ ਇਸ ਐਵਾਰਡ ਲਈ ਚੋਣ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਪ੍ਰਾਪਤ ਹੋਈ ਮਾਕਾ ਟਰਾਫ਼ੀ ਨੂੰ ਭਾਰਤ ਦੇ ਰਾਸ਼ਟਰਪਤੀ ਤੋਂ ਪ੍ਰਾਪਤ ਕਰਨ ਦਾ ਮਾਣ ਦੋ ਵਾਰ ਉਨ੍ਹਾਂ ਨੂੰ ਹਾਸਿਲ ਹੋਇਆ ਹੈ।

ਇਹ ਵੀ ਪੜ੍ਹੋ: Punjab Per Capita Income: ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ’ਚ ਪੰਜਾਬ ਪਛੜਿਆ, ਜਾਣੋ ਹੋਰ ਸੂਬਿਆਂ ਦਾ ਹਾਲ

- PTC NEWS

Top News view more...

Latest News view more...

PTC NETWORK
PTC NETWORK