ਪੰਜਾਬੀ ਯੂਨੀਵਰਸਿਟੀ ਵੱਲੋਂ 18 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, ਜਾਣੋ ਵਜ੍ਹਾ

By  Jashan A December 16th 2019 06:13 PM -- Updated: December 16th 2019 06:16 PM

ਪੰਜਾਬੀ ਯੂਨੀਵਰਸਿਟੀ ਵੱਲੋਂ 18 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, ਜਾਣੋ ਵਜ੍ਹਾ,ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਕਾਲਜ ਅਧਿਆਪਕਾਂ ਦੀਆਂ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਬਾਈਕਾਟ ਨੂੰ ਮੁੱਖ ਰੱਖਦੇ ਹੋਏ, ਅੱਜ ਯੂਨੀਵਰਸਿਟੀ ਵੱਲੋਂ ਮਿਤੀ 18 - 12 - 2019 ਨੂੰ ਹੋਣ ਵਾਲੀਆਂ ਸਮੂਹ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।

ਯੂਨੀਵਰਸਿਟੀ ਵੱਲੋਂ ਜਾਰੀ ਇੱਕ ਪੱਤਰ 'ਚ ਲਿਖਿਆ ਹੈ ਕਿ ਇਸ ਮਿਤੀ ਨੂੰ ਹੋਣ ਵਾਲੇ ਪਰਚਿਆਂ ਦੀ ਨਵੀਂ ਪ੍ਰੀਖਿਆ ਮਿਤੀ ਬਾਰੇ ਸੂਚਨਾ 19 - 12 - 2019 ਨੂੰ ਯੂਨੀਵਰਸਿਟੀ ਦੀ ਵੈਬ ਸਾਈਟ www . punjabiuniversity . ac . in 'ਤੇ ਅਪਲੋਡ ਕਰ ਦਿੱਤੀ ਜਾਵੇਗੀ।

-PTC News

Related Post