ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

By  Jashan A September 26th 2019 09:38 PM

ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ,ਮਹਿਲਕਲਾਂ: ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਮਹਿਲਕਲਾਂਦੇ ਅਧੀਨ ਪੈਂਦੇ ਪਿੰਡ ਵਜੀਦਕੇ ਖੁਰਦ ਦਾ ਇੱਕ ਨੌਜਵਾਨ ਪਿਛਲੇ ਦਿਨੀਂ ਮਲੇਸ਼ੀਆ ਗਿਆ ਸੀ।

Malaysiaਜਿੱਥੇ ਉਹ ਅਚਾਨਕ ਬਿਮਾਰ ਹੋ ਗਿਆ ਤੇ ਉਸ ਦੇ ਸਾਥੀਆਂ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ,ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਜੀਤ ਸਿੰਘ ਵਿਰਕ ਵਜੋਂ ਹੋਈ ਹੈ।

ਹੋਰ ਪੜ੍ਹੋ: ਨਸ਼ੇ ਦੀ ਦਲਦਲ 'ਚ ਫਸੀ ਪੰਜਾਬ ਦੀ ਜਵਾਨੀ, ਇਕ ਹੋਰ ਨੌਜਵਾਨ ਦੀ ਮੌਤ

Malaysiaਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਗੁਰਜੀਤ ਦੀ ਮੌਤ ਵਾਲੀ ਖਬਰ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਡੇ ਪਰਿਵਾਰ ਨੂੰ ਦਿੱਤੀ ਗਈ ਤਾਂ ਉਕਤ ਨੌਜਵਾਨ ਦੀ ਮੌਤ ਨਾਲ ਪਰਿਵਾਰ ਅਤੇ ਸਮੁੱਚੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ।

-PTC News

Related Post