ਪੰਜਾਬੀਆਂ ਨੂੰ ਮਿਲ ਸਕਦੀ ਵੱਡੀ ਰਾਹਤ, ਕੱਲ੍ਹ ਕੈਬਿਨੇਟ ਮੀਟਿੰਗ 'ਚ ਹੋਵੇਗਾ ਐਲਾਨ

By  Riya Bawa November 5th 2021 06:41 PM -- Updated: November 5th 2021 06:48 PM

ਲੁਧਿਆਣਾ: ਦੇਸ਼ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਾਉਣ ਕਰਕੇ ਹੁਣ ਲੋਕਾਂ ਨੂੰ ਥੋੜੀ ਰਾਹਤ ਮਿਲੀ ਹੈ। ਦੇਸ਼ ਦੇ ਬਾਕੀ ਸੂਬਿਆਂ ਵਿਚ ਪੈਟਰੋਲ ਡੀਜ਼ਲ ਵਿਚ ਕਮੀ ਹੋਣ ਕਰਕੇ ਹੁਣ ਪੰਜਾਬ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਘਾਟਾ ਹੋਣ ਦੀ ਉਮੀਦ ਹੈ। ਪੰਜਾਬ ਸਰਕਾਰ ਕੱਲ੍ਹ ਲੋਕਾਂ ਨੂੰ ਇੱਕ ਹੋਰ ਤੋਹਫਾ ਦੇ ਸਕਦੀ ਹੈ। ਕੈਬਨਿਟ ਮੀਟਿੰਗ 'ਚ ਪੈਟਰੋਲ-ਡੀਜ਼ਲ ਤੋਂ ਵੈਟ ਘਟਾਉਣ ਸਬੰਧੀ ਫੈਸਲਾ ਲਿਆ ਜਾ ਸਕਦਾ ਹੈ।

ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਘਟਾਉਣ ਮਗਰੋਂ ਹਰਿਆਣਾ ਤੇ ਹਿਮਾਚਲ ਸਣੇ ਕਈ ਸੂਬਿਆਂ ਨੇ ਪੈਟਰੋਲ-ਡੀਜ਼ਲ ਤੋਂ ਵੈਟ ਘਟਾ ਦਿੱਤਾ ਹੈ। ਹੁਣ ਪੰਜਾਬ ਨੂੰ ਵੀ ਵੈਟ ਘਟਾਉਣਾ ਹੀ ਪਵੇਗਾ। ਲੁਧਿਆਣਾ ਪਹੁੰਚੇ ਮਨਪ੍ਰੀਤ ਬਾਦਲ ਨੇ ਇਸ ਬਾਰੇ ਕਿਹਾ ਹੈ ਕੱਲ੍ਹ ਸੂਬਾ ਸਰਕਾਰ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਡੀਜ਼ਲ 'ਤੇ ਵੈਟ ਘਟਾਉਣ ਸਬੰਧੀ ਕੋਈ ਫ਼ੈਸਲਾ ਲੈ ਸਕਦੀ ਹੈ।

Manpreet Singh Badal tests positive for Covid-19

ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਪੈਟਰੋਲ ਤੇ ਡੀਜ਼ਲ 'ਤੇ ਟੈਕਸ ਵਿੱਚ ਕਟੌਤੀ ਕਰਕੇ ਰਾਹਤ ਦਿੱਤੀ ਹੈ, ਉਸ ਨੂੰ ਲੈ ਕੇ ਸੂਬਾ ਸਰਕਾਰ ਵੀ ਜਲਦ ਕੋਈ ਨਾ ਕੋਈ ਐਲਾਨ ਜ਼ਰੂਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੋਵੇਗਾ ਹਾਲਾਂਕਿ ਇਹ ਕੈਬਨਿਟ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਵਿੱਚ ਹੀ ਸਾਫ ਹੋ ਸਕੇਗਾ ਪਰ ਕੋਈ ਨਾ ਕੋਈ ਰਾਹਤ ਆਮ ਲੋਕਾਂ ਨੂੰ ਜ਼ਰੂਰ ਦਿੱਤੀ ਜਾਵੇਗੀ।

Punjab's Finance Minister Manpreet Singh Badal ‘FAKE’ claims to built AIIMS

-PTC News

Related Post