ਪੰਜਾਬ ਦੀ ਸਿਆਸਤ 'ਚੋਂ ਵੱਡੀ ਖ਼ਬਰ, ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗਠਜੋੜ

By  Shanker Badra September 26th 2020 11:03 PM -- Updated: September 26th 2020 11:46 PM

ਪੰਜਾਬ ਦੀ ਸਿਆਸਤ 'ਚੋਂ ਵੱਡੀ ਖ਼ਬਰ, ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗਠਜੋੜ :ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਟੁੱਟ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਵੱਡਾ ਫੈਸਲਾਲਿਆ ਹੈ। ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਹੁਣ ਬੀਜੇਪੀ ਦੇ ਨਾਲ ਸਾਡਾ ਚੋਣਾਂ ਵਿਚ ਕੋਈ ਗਠਬੰਧਨ ਨਹੀ ਹੋਵੇਗਾ।

https://www.facebook.com/ptcnewsonline/videos/350250569656955/

ਪੰਜਾਬ ਦੀ ਸਿਆਸਤ 'ਚੋਂ ਵੱਡੀ ਖ਼ਬਰ, ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗਠਜੋੜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਪੰਜਾਬੀ ਪ੍ਰਤੀ ਨੀਤੀਆਂ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਭਾਜਪਾ ਅਗਵਾਈ ਵਾਲੇ ਐਨ.ਡੀ.ਏ. ਦਾ ਹਿੱਸਾ ਨਹੀਂ ਰਹਿ ਸਕਦਾ। ਜਿਸ ਤੋਂ ਬਾਅਦ ਬੀਜੇਪੀ ਨੂੰ ਪੰਜਾਬ ਅੰਦਰ ਇਹ ਵੱਡਾ ਝੱਟਕਾ ਲੱਗਾ ਹੈ।

ਪੰਜਾਬ ਦੀ ਸਿਆਸਤ 'ਚੋਂ ਵੱਡੀ ਖ਼ਬਰ, ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗਠਜੋੜ

ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਘੱਟ ਤੋਂ ਘੱਟ ਸ਼੍ਰੋਮਣੀ ਅਕਾਲੀ ਦਲ ਨਾਲ ਸਲਾਹ ਮਸ਼ਵਰਾ ਕਰਦੇ ਪਰ ਉਹਨਾਂ ਨੇ ਅਜਿਹਾ ਨਹੀਂ ਕੀਤਾ। ਉਹਨਾਂ ਕਿਹਾ ਕਿ ਜਿਹੜੀ ਪਾਰਟੀ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਤੇ ਖੇਤੀਬਾੜੀ 'ਤੇ ਲਾਇਆ, ਉਸ ਨਾਲ ਹੀ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ।

Shiromani Akali Dal core committee pulls out of BJP-led NDA ਪੰਜਾਬ ਦੀ ਸਿਆਸਤ 'ਚੋਂ ਵੱਡੀ ਖ਼ਬਰ, ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗਠਜੋੜ

ਉਹਨਾਂ ਕਿਹਾ ਕਿ ਅਸੀਂ ਦੋ ਮਹੀਨਿਆਂ ਤੋਂ ਕੋਸ਼ਿਸ਼ ਕਰ ਰਹੇ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣੇ ਪਰ ਸਰਕਾਰ ਨੇ ਗੱਲ ਸੁਣੇ ਬਗੈਰ ਹੀ ਖੇਤੀ ਬਿੱਲ ਪਾਸ ਕੀਤੇ ਹਨ। ਉਹਨਾਂ ਕਿਹਾ ਕਿ ਹੁਣ  ਅਸੀਂ ਅਜਿਹੇ ਗਠਜੋੜ ਦਾ ਹਿੱਸਾ ਨਹੀਂ ਰਹਿ ਸਕਦੇ ,ਜਿਸਨੇ ਕਿਸਾਨ ਵਿਰੋਧੀ ਬਿੱਲ ਲਿਆਂਦੇ ਹਨ ਤੇ ਇਸ ਲਈ ਅਸੀਂ ਭਾਜਪਾ ਤੇ ਐਨਡੀਏ ਨਾਲ ਨਾਅਤਾ ਤੋੜਨ ਦਾ ਫੈਸਲਾ ਕੀਤਾ ਹੈ।

Shiromani Akali Dal core committee pulls out of BJP-led NDA ਪੰਜਾਬ ਦੀ ਸਿਆਸਤ 'ਚੋਂ ਵੱਡੀ ਖ਼ਬਰ, ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗਠਜੋੜ

ਦੱਸ ਦੇਈਏ ਕਿ ਖੇਤੀ ਬਿੱਲਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਕਿਸਾਨਾਂ ਦੇ ਹੱਕ ਵਿਚ ਆਵਾਜ਼ ਚੁੱਕ ਰਿਹਾ ਸੀ ਅਤੇ ਇਨ੍ਹਾਂ ਖੇਤੀ ਬਿਲਾਂ ਦਾ ਵਿਰੋਧ ਕਰ ਰਿਹਾ ਸੀ। ਇਸ ਤੋਂ ਪਹਿਲਾਂ ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।

-PTCNews

Related Post