ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਰਾਗ ਦਰਬਾਰ

By  Shanker Badra November 2nd 2020 05:40 PM -- Updated: November 2nd 2020 05:46 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਰਾਗ ਦਰਬਾਰ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਤੇ ਪੜਤਾਲ ਗਾਇਨ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਮੋਹਨ ਸਿੰਘ, ਗਿਆਨ ਜਸਵਿੰਦਰ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਮੇਤ ਵੱਡੀ ਗਿਣਤੀ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

Raag Darbar decorated on the of Parkash Gurpurab of Sri Guru Ram Dass Ji ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਰਾਗ ਦਰਬਾਰ

ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਦੇ ਇਤਿਹਾਸ ਨੂੰ ਵੀ ਸੰਗਤਾਂ ਨਾਲ ਸਾਂਝਾ ਕੀਤਾ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਨਿਵਾਜਿਆ।

Raag Darbar decorated on the of Parkash Gurpurab of Sri Guru Ram Dass Ji ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਰਾਗ ਦਰਬਾਰ

ਇਸ ਕੀਰਤਨ ਦਰਬਾਰ ਦੌਰਾਨ ਭਾਈ ਰਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਸ਼ਾਂਤ, ਡਾ. ਗੁਰਨਾਮ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਰਣਧੀਰ ਸਿੰਘ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਅਵਤਾਰ ਸਿੰਘ ਹੁਸ਼ਿਆਰਪੁਰ, ਭਾਈ ਦਵਿੰਦਰ ਸਿੰਘ, ਡਾ. ਅਲੰਕਾਰ ਸਿੰਘ, ਭਾਈ ਜਸਪਿੰਦਰ ਸਿੰਘ, ਭਾਈ ਹਰਜੋਤ ਸਿੰਘ ਜ਼ਖ਼ਮੀ ਦੇ ਰਾਗੀ ਜਥਿਆਂ ਸਮੇਤ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰਾਗਾਂ ਵਿਚ ਕੀਰਤਨ ਕਰਕੇ ਵਿਸਮਾਦੀ ਮਾਹੌਲ ਨਾਲ ਜੋੜਿਆ।

Raag Darbar decorated on the of Parkash Gurpurab of Sri Guru Ram Dass Ji ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਰਾਗ ਦਰਬਾਰ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਸਵਿੰਦਰ ਸਿੰਘ ਸਭਰਵਾਲ, ਗੁਰਤੇਜ ਸਿੰਘ ਢੱਡੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਭਾਈ ਸੁਖਜੀਤ ਸਿੰਘ ਘਨਈਆ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ,  ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਮੁਖਤਾਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

-PTCNews

Related Post