ਟਰੈਕਟਰ-ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ, 2 ਨੌਜਵਾਨਾਂ ਦੀ ਮੌਕੇ 'ਤੇ ਮੌਤ

By  Jashan A January 22nd 2019 05:39 PM

ਟਰੈਕਟਰ-ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ, 2 ਨੌਜਵਾਨਾਂ ਦੀ ਮੌਕੇ 'ਤੇ ਮੌਤ,ਰਾਹੋਂ: ਰਾਹੋਂ ਦੇ ਉਸਮਾਨਪੁਰ-ਜਲਵਾਹਾ ਰੋਡ 'ਤੇ ਮੋਟਰਸਾਈਕਲ ਤੇ ਟ੍ਰੈਕਟਰ ਦੀ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ, ਜਿਸ ਦੌਰਾਨ 2 ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਨੌਜਵਾਨ ਉਸਮਾਨਪੁਰ ਤੋਂ ਜਲਵਾਹਾ ਨੂੰ ਜਾ ਰਹੇ ਸਨ ਤੇ ਮੋਟਰਸਾਈਕਲ ਸਵਾਰਾਂ ਦੀ ਟਰੈਕਟਰ ਦੀ ਟੱਕਰ ਹੋ ਗਈ।

road accident ਟਰੈਕਟਰ-ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ, 2 ਨੌਜਵਾਨਾਂ ਦੀ ਮੌਕੇ 'ਤੇ ਮੌਤ

ਲੋਕਾਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਨਵਾਂਸ਼ਹਿਰ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਰਵਾਈ ਸ਼ੁਰੂ ਕਰ ਦਿੱਤੀ।

road accident ਟਰੈਕਟਰ-ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ, 2 ਨੌਜਵਾਨਾਂ ਦੀ ਮੌਕੇ 'ਤੇ ਮੌਤ

ਮਾਮਲੇ ਸਬੰਧੀ ਏ.ਐੱਸ.ਆਈ. ਕਰਮਜੀਤ ਤੇ ਹੈੱਡ ਕਾਂਸਟੇਬਲ ਹੇਮਰਾਜ ਨੇ ਦੱਸਿਆ ਕਿ ਪਿੰਡ ਜਲਵਾਹਾ ਦੇ ਰਹਿਣ ਵਾਲੇ ਹਰਵਿੰਦਰ ਕੁਮਾਰ ਪੁੱਤਰ ਸੋਹਨ ਲਾਲ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ, ਜਿਸ ਤੋਂ ਬਾਅਦ ਪੁਲਿਸ ਨੇ ਟਰੈਕਟਰ ਡਰਾਈਵਰ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News

Related Post