Thu, Dec 18, 2025
Whatsapp

ਰਾਹੁਲ ਗਾਂਧੀ ਦੀਆਂ ਪੰਜਾਬ 'ਚ ਅੱਜ 3 ਰੈਲੀਆਂ, ਲੁਧਿਆਣਾ, ਫਰੀਦਕੋਟ ਤੇ ਹੁਸ਼ਿਆਰਪੁਰ 'ਚ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਸਟਾਰ ਨੇਤਾ ਰਾਹੁਲ ਗਾਂਧੀ ਅੱਜ ਬੁੱਧਵਾਰ ਨੂੰ ਪੰਜਾਬ ਆ ਰਹੇ ਹਨ।

Reported by:  PTC News Desk  Edited by:  Amritpal Singh -- May 29th 2024 10:22 AM
ਰਾਹੁਲ ਗਾਂਧੀ ਦੀਆਂ ਪੰਜਾਬ 'ਚ ਅੱਜ 3 ਰੈਲੀਆਂ, ਲੁਧਿਆਣਾ, ਫਰੀਦਕੋਟ ਤੇ ਹੁਸ਼ਿਆਰਪੁਰ 'ਚ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ

ਰਾਹੁਲ ਗਾਂਧੀ ਦੀਆਂ ਪੰਜਾਬ 'ਚ ਅੱਜ 3 ਰੈਲੀਆਂ, ਲੁਧਿਆਣਾ, ਫਰੀਦਕੋਟ ਤੇ ਹੁਸ਼ਿਆਰਪੁਰ 'ਚ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ

Rahul Gandhi : ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਸਟਾਰ ਨੇਤਾ ਰਾਹੁਲ ਗਾਂਧੀ ਅੱਜ ਬੁੱਧਵਾਰ ਨੂੰ ਪੰਜਾਬ ਆ ਰਹੇ ਹਨ। ਰਾਹੁਲ ਗਾਂਧੀ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕਰਨਗੇ। ਰਾਹੁਲ ਗਾਂਧੀ ਅੱਜ ਸਵੇਰੇ 10:30 ਵਜੇ ਦਾਣਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ।

ਲੁਧਿਆਣਾ ਵਿੱਚ ਰਾਹੁਲ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ। ਰਾਹੁਲ ਗਾਂਧੀ ਦੇ ਆਉਣ ਦੀ ਖ਼ਬਰ ਤੋਂ ਬਾਅਦ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਰੈਲੀ ਦੀਆਂ ਤਿਆਰੀਆਂ ਕੱਲ੍ਹ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਸਨ। ਕਾਂਗਰਸੀ ਆਗੂਆਂ ਵੱਲੋਂ 15 ਹਜ਼ਾਰ ਤੋਂ ਵੱਧ ਕੁਰਸੀਆਂ ਲਾਈਆਂ ਗਈਆਂ ਹਨ।


500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਰੈਲੀ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਰੈਲੀ ਵਾਲੀ ਥਾਂ ਨੇੜੇ ਸੁਰੱਖਿਆ ਲਈ 500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਪ੍ਰਸ਼ਾਸਨ ਵੱਲੋਂ ਰੈਲੀ ਵਾਲੀ ਥਾਂ ’ਤੇ ਸੀਸੀਟੀਵੀ ਵੀ ਲਾਏ ਜਾ ਰਹੇ ਹਨ। ਕੁਝ ਪੁਲਿਸ ਮੁਲਾਜ਼ਮ ਵੀ ਸਾਦੇ ਕੱਪੜਿਆਂ ਵਿੱਚ ਤਾਇਨਾਤ ਰਹਿਣਗੇ।

ਲੁਧਿਆਣਾ ਤੋਂ ਰੈਲੀ ਦੀ ਸਮਾਪਤੀ ਤੋਂ ਬਾਅਦ ਰਾਹੁਲ ਫਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ।

- PTC NEWS

Top News view more...

Latest News view more...

PTC NETWORK
PTC NETWORK