ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ

By  Shanker Badra March 7th 2019 06:20 PM

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ:ਮੋਗਾ : ਕਾਂਗਰਸ ਪਾਰਟੀ ਨੇ ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਦੇ ਆਪਣੇ ਮਿਸ਼ਨ ਨੂੰ ਦੁਹਰਾਇਆ ਅਤੇ ਰਾਹੁਲ ਗਾਂਧੀ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਾਉਣ ਦਾ ਐਲਾਨ ਕੀਤਾ।ਰਾਹੁਲ ਗਾਂਧੀ ਨੇ ਕਿਸਾਨ ਕਰਜ਼ਾ ਮੁਆਫੀ ਸਕੀਮ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜਿਸ ਲਈ ਮੁੱਖ ਮੰਤਰੀ ਨੇ ਅੱਜ ਚੌਥੇ ਗੇੜ ਦੀ ਸ਼ੁਰੂਆਤ ਕੀਤੀ ਜਿਸ ਦੇ ਹੇਠ 15000 ਛੋਟੇ ਕਿਸਾਨਾਂ ਨੂੰ 200 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਾਈ ਜਾਵੇਗੀ।ਇਸ ਤੋਂ ਇਲਾਵਾ ਇਸ ਸਕੀਮ ਦੇ ਘੇਰੇ ਹੇਠ ਦਲਿਤਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਲਿਆਂਦਾ ਜਾਵੇਗਾ ਅਤੇ ਇਸ ਸਕੀਮ ਦੇ ਹੇਠ 2.82 ਲੱਖ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾਣਗੇ।

Rahul Gandhi and Capt. Amarinder Singh Punjab In Lok Sabha elections Moga Rally ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਭਾਈਚਾਰੇ ਦੀ ਹਰ ਹਾਲ ਵਿੱਚ ਰਾਖੀ ਕੀਤੀ ਜਾਵੇਗੀ ਜਦਕਿ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਕਿਸਾਨੀ ਕਰਜ਼ੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਮੁਆਫ਼ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਕਾਂਗਰਸ ਸੱਤਾ ਵਿੱਚ ਆਉਣ ਤੋਂ ਬਾਅਦ ਸਾਰਿਆਂ ਲਈ ਘੱਟੋ-ਘੱਟ ਗਰੰਟੀ ਸਕੀਮ ਨੂੰ ਯਕੀਨੀ ਬਣਾਇਆ ਜਾਵੇਗੀ।ਉਨ੍ਹਾਂ ਕਿਹਾ ਗੁਰੂ ਨਾਨਕ ਦੇਵ ਜੀ ਦੇ ਆਪਸੀ ਪਿਆਰ ਅਤੇ ਆਪਸੀ ਸਤਿਕਾਰ ਵਾਲੀ ਫ਼ਿਲਾਸਫੀ ਦੀ ਜਿੱਤ ਹੋਵੇਗੀ।ਉਨਾਂ ਕਿਹਾ, ‘‘ਅਸੀਂ ਸ਼ਾਨਦਾਰ ਤਰੀਕੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਵਾਂਗੇ।’’

Rahul Gandhi and Capt. Amarinder Singh Punjab In Lok Sabha elections Moga Rally ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ

ਮੁੱਖ ਮੰਤਰੀ ਨੇ ਸਰਕਾਰ ਵੱਲੋਂ ਸਾਰੇ ਵੱਡੇ ਵਾਅਦਿਆਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਿਆ, ਉਦਯੋਗ ਦੀ ਪੁਨਰ ਸੁਰਜੀਤੀ ਲਈ 65000 ਕਰੋੜ ਰੁਪਏ ਦੀ ਲਾਗਤ ਵਾਲੇ ਐਮ.ਓ.ਯੂ. ਕੀਤੇ ਜਿਨਾਂ ਵਿੱਚੋਂ 36000 ਕਰੋੜ ਦੇ ਪ੍ਰਾਜੈਕਟ ਜ਼ਮੀਨੀ ਪੱਧਰ ’ਤੇ ਅਮਲ ਵਿੱਚ ਆਉਣ ਲੱਗੇ ਹਨ ਅਤੇ 32000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਇਸ ਵਾਰ ਬਹੁਤ ਜ਼ਿਆਦਾ ਫਸਲ ਮੰਡੀਆਂ ਵਿੱਚ ਆਉਣ ਲਈ ਆਸਵੰਦ ਹੈ ਪਰ ਸੂਬੇ ਵਿੱਚ ਇਕ ਵੀ ਗੁਦਾਮ ਖਾਲੀ ਨਹੀਂ ਹੈ।ਉਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਗੁਦਾਮਾਂ ਵਿੱਚ ਪਿਆ ਮਾਲ ਚੁਕਵਾ ਕੇ ਆਉਣ ਵਾਲੀ ਫਸਲ ਦੇ ਭੰਡਾਰਨ ਲਈ ਥਾਂ ਬਣਾਉਣ ਦੀ ਜ਼ਿੰਮੇਵਾਰੀ ਚੁੱਕੇ।

Rahul Gandhi and Capt. Amarinder Singh Punjab In Lok Sabha elections Moga Rally ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ

ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸੀ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜੋ ਜੰਗ ਲਈ ਉਕਸਾਉਣ ਵਾਲਿਆਂ ਵੱਲੋਂ ਪੈਦਾ ਕੀਤੇ ਯੁੱਧ ਦੇ ਖੌਫ਼ ਦੇ ਮਾਹੌਲ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਖੁਦ ਉਨਾਂ ਕੋਲ ਪਹੁੰਚੇ।ਉਨਾਂ ਕਿਹਾ ਕਿ ਲੋੜ ਪੈਣ ’ਤੇ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਲੋਕਾਂ ਨਾਲ ਡਟ ਕੇ ਖੜੇ।ਪੰਜਾਬ ਮਾਮਲਿਆਂ ਦੀ ਇੰਚਾਰਜ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਸੂਬੇ ਦਾ ਗੌਰਵਮਈ ਵਿਰਸਾ ਮੁੜ ਬਹਾਲ ਹੋਵੇਗੀ ਜਿਸ ਦਾ ਸੰਕੇਤ ਪਿਛਲੇ ਦੋ ਸਾਲਾਂ ਦੀਆਂ ਸਫਲਤਾਵਾਂ ਤੋਂ ਮਿਲਦਾ ਹੈ।ਉਨਾਂ ਕਿਹਾ ਕਿ ਮੁਲਕ ਨੂੰ ਮੁੜ ਪ੍ਰਗਤੀ ਦੇ ਰਾਹ ’ਤੇ ਤੋਰਨ ਲਈ ਸਮੂਹ ਦੇਸ਼ ਵਾਸੀ ਕਾਂਗਰਸ ਵੱਲ ਦੇਖ ਰਹੇ ਹਨ।

-PTCNews

Related Post