ਰਾਹੁਲ ਗਾਂਧੀ ਤੇ ਚੰਨੀ ਦੀ ਮੁਲਾਕਾਤ ਨੇ ਸਿਆਸੀ ਗਲਿਆਰਿਆਂ 'ਚ ਛੇੜੀ ਚਰਚਾ

By  Ravinder Singh April 7th 2022 03:03 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਦਿੱਲੀ ਪਹੁੰਚ ਗਏ। ਇੱਥੇ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪੰਜਾਬ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਸੀ। ਚੰਨੀ ਨੂੰ ਪੰਜਾਬ 'ਚ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਰਾਹੁਲ ਗਾਂਧੀ ਤੇ ਚੰਨੀ ਦੀ ਮੁਲਾਕਾਤ ਨੇ ਸਿਆਸੀ ਗਲਿਆਰਿਆਂ 'ਚ ਛੇੜੀ ਚਰਚਾ ਹੁਣ ਤੱਕ ਸੂਬੇ ਵਿੱਚ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਨਹੀਂ ਹੋਈ ਹੈ। ਹਾਲਾਂਕਿ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਕਿਸੇ ਅਹੁਦੇ ਦੀ ਦੌੜ ਵਿੱਚ ਨਹੀਂ ਹਨ ਅਤੇ ਨਾ ਹੀ ਉਹ ਅਹੁਦਾ ਚਾਹੁੰਦੇ ਹਨ। ਉਹ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਇਹ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਰਾਹੁਲ ਗਾਂਧੀ ਨੂੰ ਨਹੀਂ ਮਿਲੇ ਸਨ, ਇਸ ਲਈ ਅੱਜ ਉਨ੍ਹਾਂ ਨੂੰ ਮਿਲਣ ਆਏ ਹਨ। ਰਾਹੁਲ ਗਾਂਧੀ ਤੇ ਚੰਨੀ ਦੀ ਮੁਲਾਕਾਤ ਨੇ ਸਿਆਸੀ ਗਲਿਆਰਿਆਂ 'ਚ ਛੇੜੀ ਚਰਚਾਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ 'ਚ ਪਏ ਅੰਦਰੂਨੀ ਕਲੇਸ਼ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਸੁਨੀਲ ਜਾਖੜ ਨੂੰ ਲੈ ਕੇ ਕਿਹਾ ਕਿ ਉਹ ਪਹਿਲਾਂ ਵੀ ਉਨ੍ਹਾਂ ਦੇ ਖਿਲਾਫ਼ ਬਿਆਨ ਦਿੰਦੇ ਰਹੇ ਹਨ। ਦਲਿਤ ਸਮਾਜ ਦੇ ਲੋਕ ਉਨ੍ਹਾਂ ਨੂੰ ਮੁਆਫ ਨਹੀਂ ਕਰਨਗੇ। ਦੂਜੇ ਪਾਸੇ ਚੰਨੀ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਵਾਲੇ ਲੋਕਾਂ ਉਤੇ ਵੀ ਵਿਅੰਗ ਕੱਸਿਆ। ਪੰਜਾਬ 'ਚ ਲਗਾਤਾਰ ਹੋ ਰਹੇ ਕਤਲਾਂ 'ਤੇ ਜਦੋਂ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਲੋਕ ਬਦਲਾਅ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਬਦਲਾਅ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਨਵੀਂ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਰਾਹੁਲ ਗਾਂਧੀ ਤੇ ਚੰਨੀ ਦੀ ਮੁਲਾਕਾਤ ਨੇ ਸਿਆਸੀ ਗਲਿਆਰਿਆਂ 'ਚ ਛੇੜੀ ਚਰਚਾਕਾਬਿਲੇਗੌਰ ਹੈ ਕਿ ਰਾਹੁਲ ਗਾਂਧੀ ਅਤੇ ਚਰਨਜੀਤ ਸਿੰਘ ਚੰਨੀ ਦੀ ਮੁਲਾਕਾਤ ਨੇ ਕਾਂਗਰਸ ਦੇ ਗਲਿਆਰਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਦੇ ਅਹੁਦੇ ਉਤੇ ਤਾਇਨਾਤ ਨਵਜੋਤ ਸਿੰਘ ਸਿੱਧੂ ਤੋਂ ਅਸਤੀਫਾ ਲੈ ਲਿਆ ਗਿਆ ਸੀ। ਹਾਲਾਂਕਿ ਇਸ ਸਬੰਧੀ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ ਹੈ। ਅਜੇ ਤੱਕ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਉਤੇ ਕਿਸੇ ਨੂੰ ਵੀ ਤਾਇਨਾਤ ਨਹੀਂ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਇਸ ਸਬੰਧੀ ਜ਼ੋਰ ਅਜਮਾਇਸ਼ ਜਾਰੀ ਹੈ। ਇਹ ਵੀ ਪੜ੍ਹੋ : 'ਪੁਸ਼ਪਾ-2' ਲਈ ਅੱਲੂ ਅਰਜੁਨ ਨੇ ਖਿੱਚੀ ਤਿਆਰੀ, ਜਲਦ ਸ਼ੁਰੂ ਹੋਵੇਗੀ ਸ਼ੂਟਿੰਗ

Related Post