ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਾਂਗਰਸੀ ਮੁੱਖ ਮੰਤਰੀਆਂ ਦੀ ਬੁਲਾਈ ਮੀਟਿੰਗ

By  Jashan A June 30th 2019 03:04 PM

ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਾਂਗਰਸੀ ਮੁੱਖ ਮੰਤਰੀਆਂ ਦੀ ਬੁਲਾਈ ਮੀਟਿੰਗ,ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਾਂਗਰਸੀ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿਚ ਰਾਹੁਲ ਦੇ ਅਸਤੀਫ਼ੇ ਦੇ ਮੁੱਦੇ 'ਤੇ ਚਰਚਾ ਕੀਤੀ ਜਾਵੇਗੀ। ਇਹ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਪਾਰਟੀ 'ਚ ਵੱਡੇ ਫੇਰਬਦਲ ਹੋਣ ਦੀ ਸੰਭਾਵਨਾ ਹੈ।

ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ 'ਚ ਕਾਂਗਰਸ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ ਤੇ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸੀ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਤੋਂ ਚੋਣ ਲੜ੍ਹੀ ਸੀ, ਜਿਸ 'ਤੇ ਉਹਨਾਂ ਨੂੰ ਬੁਰੀ ਹਾਰ ਮਿਲੀ ਸੀ।

ਹੋਰ ਪੜ੍ਹੋ: ਰਾਹੁਲ ਗਾਂਧੀ ਨੇ ਨੀਰਜ ਕੁੰਦਨ ਨੂੰ ਐਨਐਸਯੂਆਈ ਦਾ ਕੀਤਾ ਨਵਾਂ ਪ੍ਰਧਾਨ ਨਿਯੁਕਤ

ਭਾਜਪਾ ਆਗੂ ਸਮ੍ਰਿਤੀਇਰਾਨੀ ਨੇ ਇਸ ਸੀਟ ਤੋਂ ਰਾਹੁਲ ਨੂੰ ਵੱਡੇ ਫਰਕ ਨਾਲ ਹਰਾਇਆ ਸੀ।ਇਰਾਨੀ ਨੇ ਰਾਹੁਲ ਗਾਂਧੀ ਨੂੰ ਅਮੇਠੀ ਤੋਂ ਲੱਗਭਗ 38000 ਵੋਟਾਂ ਨਾਲ ਹਰਾਇਆ ਹੈ , 2014 ਵਿੱਚ ਸਮ੍ਰਿਤੀ ਇਰਾਨੀ ਨੂੰ ਇੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਜਿਸ ਤੋਂ ਬਾਅਦ ਰਾਹੁਲ ਰਾਹੁਲ ਗਾਂਧੀ ਨੇ ਅਸਤੀਫਾ ਦੇਣ ਦੀ ਗੱਲ ਕਹੀ ਸੀ। ਹਾਲਾਂਕਿ ਪਾਰਟੀ ਹਾਈਕਮਾਨ ਨੇ ਉਹਨਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਸੀ।

-PTC News

Related Post