ਰਾਹੁਲ ਗਾਂਧੀ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਫ਼ੈਸਲੇ 'ਤੇ ਪ੍ਰਿਅੰਕਾ ਗਾਂਧੀ ਦਾ ਬਿਆਨ ,ਜਾਣੋਂ ਕੀ ਕਿਹਾ ?

By  Shanker Badra July 4th 2019 12:12 PM

ਰਾਹੁਲ ਗਾਂਧੀ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਫ਼ੈਸਲੇ 'ਤੇ ਪ੍ਰਿਅੰਕਾ ਗਾਂਧੀ ਦਾ ਬਿਆਨ ,ਜਾਣੋਂ ਕੀ ਕਿਹਾ ?:ਨਵੀਂ ਦਿੱਲੀ : ਰਾਹੁਲ ਗਾਂਧੀ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਫ਼ੈਸਲੇ 'ਤੇ ਪ੍ਰਿਅੰਕਾ ਗਾਂਧੀ ਵਾਡਰਾ ਨੇ ਪਹਿਲੀ ਵਾਰ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਦੀ ਜਨਰਲ ਸਕੱਤਰ ਤੇ ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਹਿੰਮਤ ਦਿਖਾਈ ਹੈ।ਪ੍ਰਿਅੰਕਾ ਗਾਂਧੀ ਨੇ ਟਵੀਟ 'ਚ ਲਿਖਿਆ, 'ਅਜਿਹਾ ਹੌਂਸਲਾ ਕੁਝ ਹੀ ਲੋਕਾਂ 'ਚ ਹੁੰਦਾ ਹੈ, ਜਿਸ ਤਰ੍ਹਾਂ ਦਾ ਤੁਸੀਂ ਦਿਖਾਇਆ ਹੈ, ਤੁਹਾਡੇ ਫ਼ੈਸਲੇ ਲਈ ਬੇਹੱਦ ਸਨਮਾਨ।'

Rahul Gandhi Congress President post resign decision Priyanka Gandhi statement
ਰਾਹੁਲ ਗਾਂਧੀ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਫ਼ੈਸਲੇ 'ਤੇ ਪ੍ਰਿਅੰਕਾ ਗਾਂਧੀ ਦਾ ਬਿਆਨ ,ਜਾਣੋਂ ਕੀ ਕਿਹਾ ?

ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਵੱਲੋਂ ਕਿਹਾ ਜਾਂਦਾ ਸੀ ਕਿ ਰਾਹੁਲ ਗਾਂਧੀ ਨੂੰ ਜਲਦ ਮਨਾ ਲਿਆ ਜਾਵੇਗਾ ਤੇ ਉਹ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਨਹੀਂ ਦੇਣਗੇ ਪਰ ਕੱਲ੍ਹ ਖ਼ੁਦ ਰਾਹੁਲ ਗਾਂਧੀ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਆਪਣੇ ਅਸਤੀਫ਼ੇ ਉੱਤੇ ਪੂਰੀ ਤਰ੍ਹਾਂ ਕਾਇਮ ਹਨ।ਇਸ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਤੁਰੰਤ ਬੈਠਕ ਸੱਦ ਕੇ ਨਵਾਂ ਪ੍ਰਧਾਨ ਚੁਣਿਆ ਜਾਣਾ ਚਾਹੀਦਾ ਹੈ।

Rahul Gandhi Congress President post resign decision Priyanka Gandhi statement
ਰਾਹੁਲ ਗਾਂਧੀ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਫ਼ੈਸਲੇ 'ਤੇ ਪ੍ਰਿਅੰਕਾ ਗਾਂਧੀ ਦਾ ਬਿਆਨ ,ਜਾਣੋਂ ਕੀ ਕਿਹਾ ?

ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਬੀਤੀ 25 ਮਈ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਅਸਤੀਫ਼ਾ ਦੇ ਦਿੱਤਾ ਸੀ। ਉਸ ਤੋਂ ਪਹਿਲਾਂ ਕੱਲ੍ਹ ਹੀ ਰਾਹੁਲ ਗਾਂਧੀ ਨੇ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਕਾਂਗਰਸ ਵਰਕਿੰਗ ਕਮੇਟੀ ਨੂੰ ਹੁਣ ਛੇਤੀ ਹੀ ਉਨ੍ਹਾਂ ਦੀ ਥਾਂ ਨਵੇਂ ਪ੍ਰਧਾਨ ਦੀ ਚੋਣ ਕਰ ਲੈਣੀ ਚਾਹੀਦੀ ਹੈ।ਰਾਹੁਲ ਗਾਂਧੀ ਨੇ ਇਹ ਵੀ ਕਿਹਾ ਸੀ ਕਿ ਉਹ ਪਾਰਟੀ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ ਪਰ ਉਹ ਇਸ ਦੀ ਅਗਵਾਈ ਨਹੀਂ ਕਰਨਗੇ।

-PTCNews

Related Post