ਲੋਕ ਸਭਾ ਚੋਣਾਂ 2019 : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਤੋਂ ਭਰਿਆ ਨਾਮਜ਼ਦਗੀ ਪੱਤਰ

By  Shanker Badra April 10th 2019 03:01 PM -- Updated: April 10th 2019 03:06 PM

ਲੋਕ ਸਭਾ ਚੋਣਾਂ 2019 : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਤੋਂ ਭਰਿਆ ਨਾਮਜ਼ਦਗੀ ਪੱਤਰ:ਅਮੇਠੀ : ਲੋਕ ਸਭਾ ਚੋਣਾਂ 2019 ਨੂੰ ਲੈ ਕੇ ਪੰਜਵੇਂ ਪੜਾਅ ਦੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਣ ਦੇ ਪਹਿਲੇ ਦਿਨ ਕਾਂਗਰਸ ਪ੍ਰਧਾਨ ਤੇ ਅਮੇਠੀ ਤੋਂ ਲੋਕ ਸਭਾ ਚੋਣਾਂ 2019 ਦੇ ਉਮੀਦਵਾਰ ਰਾਹੁਲ ਗਾਂਧੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕੇ ਅਮੇਠੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ।ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਓਥੇ ਇੱਕ ਰੋਡ ਸ਼ੋਅ ਕੱਢਿਆ ਗਿਆ ਹੈ।

Rahul Gandhi files his nomination from Amethi for Lok Sabha Elections 2019 ਲੋਕ ਸਭਾ ਚੋਣਾਂ 2019 : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਤੋਂ ਭਰਿਆ ਨਾਮਜ਼ਦਗੀ ਪੱਤਰ

ਇਸ ਮੌਕੇ ਉਨ੍ਹਾਂ ਨਾਲ ਯੂ ਪੀ.ਏ. ਦੀ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੀ ਭੈਣ ਤੇ ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਪਤੀ ਰਾਬਰਟ ਵਾਡਰਾ ਵੀ ਮੌਜੂਦ ਸਨ।

Rahul Gandhi files his nomination from Amethi for Lok Sabha Elections 2019 ਲੋਕ ਸਭਾ ਚੋਣਾਂ 2019 : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਤੋਂ ਭਰਿਆ ਨਾਮਜ਼ਦਗੀ ਪੱਤਰ

ਦੱਸ ਦਈਏ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਮੇਠੀ ਦੇ ਨਾਲ ਹੀ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਵੀ ਚੋਣ ਲੜ ਰਹੇ ਹਨ।

-PTCNews

Related Post