ਰਾਹੁਲ ਗਾਂਧੀ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ :ਹਰਸਿਮਰਤ ਬਾਦਲ

By  Shanker Badra July 6th 2018 12:29 PM

ਰਾਹੁਲ ਗਾਂਧੀ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ :ਹਰਸਿਮਰਤ ਬਾਦਲ:ਕੈਪ‍ਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ‘ਚ ਨਸ਼ੇ ਦੇ ਕਾਰੋਬਾਰ ‘ਤੇ ਲਗਾਮ ਲਈ ਚੁੱਕੇ ਗਏ ਕਦਮਾਂ ਅਤੇ ਕਰਮਚਾਰੀਆਂ ਦੀ ਨਿਯੁਕਤੀ ਲਈ ਡੋਪ ਟੈਸਟ ਲਾਜ਼ਮੀ ਕਰਨ ਤੋਂ ਬਾਅਦ ਰਾਜਨੀਤੀ ਭੱਖ ਗਈ ਹੈ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ।ਹਰਸਿਮਰਤ ਬਾਦਲ ਨੇ ਕਿਹਾ ਕਿ ਜੋ ਨੇਤਾ 70 ਫ਼ੀਸਦੀ ਪੰਜਾਬੀਆਂ ਨੂੰ ਨਸ਼ੇੜੀ ਦੱਸ ਰਹੇ ਹਨ ਉਨ੍ਹਾਂ ਨੂੰ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪ‍ਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਰਾਜ ਦੇ ਸਾਰੇ ਸਰਕਾਰੀ ਕਰਮਚਾਰੀਆਂ ਲਈ ਡੋਪ ਟੈਸਟ ਲਾਜ਼ਮੀ ਕਰ ਦਿੱਤਾ ਸੀ।

ਪੰਜਾਬ ‘ਚ ਪਿਛਲੇ 34 ਦਿਨਾਂ ‘ਚ ਨਸ਼ੇ ਨਾਲ 47 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।ਕਰਮਚਾਰੀ ਸੰਗਠਨਾਂ ਨੇ ਇਸ ਕਦਮ ਦਾ ਸ‍ਵਾਗਤ ਕੀਤਾ ਹੈ ,ਪਰ ਇਸਦੇ ਨਾਲ ਹੀ ਕਿਹਾ ਹੈ ਮੁੱਖ ਮੰਤਰੀ ,ਮੰਤਰੀਆਂ ,ਵਿਧਾਇਕਾਂ ਦਾ ਵੀ ਡੋਪ ਟੈਸਟ ਹੋਣਾ ਚਾਹੀਦਾ ਹੈ।

-PTCNews

Related Post