ਵਧਦੀ ਮਹਿੰਗਾਈ ਨੂੰ ਲੈ ਕੇ ਰਾਹੁਲ ਗਾਂਧੀ ਦਾ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

By  Riya Bawa October 24th 2021 02:06 PM

Petrol Diesel price Hike: ਦੇਸ਼ ਵਿੱਚ ਦਿਨੋਂ-ਦਿਨ ਮਹਿੰਗਾਈ ਵੱਧ ਰਹੀ ਹੈ। ਇਸ ਦੇ ਚਲਦੇ ਵਧਦੀ ਮਹਿੰਗਾਈ ਵਿਰੁੱਧ ਵਿਰੋਧੀ ਧਿਰਾਂ ਲਗਾਤਾਰ ਕੇਂਦਰ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਇਸ ਦੌਰਾਨ ਅੱਜ ਇਕ ਵਾਰ ਫਿਰ ਤੋਂ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪੈਟਰੋਲ ਦੀਆਂ ਕੀਮਤਾਂ 'ਤੇ ਟੈਕਸ ਡਾਕਾ ਵਧ ਰਿਹਾ ਹੈ। ਜੇਕਰ ਕੀਤੇ ਚੋਣਾਂ ਹੋਣ ਤਾਂ ਇਨ੍ਹਾਂ ਕੀਮਤਾਂ 'ਤੇ ਰੋਕ ਲੱਗੇ। ਕਾਂਗਰਸ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਵੱਡੇ ਪੱਧਰ 'ਤੇ ਅੰਦੋਲਨ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ 14 ਨਵੰਬਰ ਤੋਂ 29 ਨਵੰਬਰ ਤੱਕ 'ਵੱਡਾ ਅੰਦੋਲਨ' ਕੀਤਾ ਜਾਵੇਗਾ।

ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਅਸੀਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੁੱਧ ਲਗਾਤਾਰ ਅੰਦੋਲਨ ਕਰਨ ਜਾ ਰਹੇ ਹਾਂ, 14 ਨਵੰਬਰ ਤੋਂ 29 ਨਵੰਬਰ ਤੱਕ ਵਿਆਪਕ ਮੁਹਿੰਮ ਚਲਾਵਾਂਗੇ।

Related Post