ਰਾਏਕੋਟ : ਬਰਨਾਲਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਪਤੀ-ਪਤਨੀ ਦੀ ਮੌਤ

By  Shanker Badra November 15th 2019 11:37 AM

ਰਾਏਕੋਟ : ਬਰਨਾਲਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਪਤੀ-ਪਤਨੀ ਦੀ ਮੌਤ:ਰਾਏਕੋਟ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾਰਾਏਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਬਰਨਾਲਾ ਰੋਡ 'ਤੇ ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਮਹਿੰਦਰ ਸਿੰਘ ਪੁੱਤਰ ਹਰਨੇਕ ਸਿੰਘ , ਪਤਨੀ ਕਮਲਜੀਤ ਕੌਰ ਵਾਸੀ ਧੂਰਕੋਟ ਟਾਹਲੀ ਵਾਲਾ (ਮੋਗਾ) ਵਜੋਂ ਹੋਈ ਹੈ।

Raikot -barnala Near Motors Workshop Road Accident , husband and wife Death ਰਾਏਕੋਟ : ਬਰਨਾਲਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਪਤੀ-ਪਤਨੀ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਆਪਣੀ ਪਤਨੀ ਕਮਲਜੀਤ ਕੌਰ ਨਾਲ ਬੁਲਟ 'ਤੇ ਬਰਨਾਲਾ ਵੱਲ ਨੂੰ ਜਾ ਰਿਹਾ ਸੀ। ਜਦੋਂ ਉਹ ਬਰਨਾਲਾ ਰੋਡ 'ਤੇ ਬੀਕੇ ਮੋਟਰਜ਼ ਵਰਕਸ਼ਾਪ ਨੇੜੇ ਪਹੁੰਚੇ ਤਾਂ ਅੱਗਿਓਂ ਆ ਰਹੀ ਸਵਿਫਟ ਕਾਰ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ 'ਚ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

Raikot -barnala Near Motors Workshop Road Accident , husband and wife Death ਰਾਏਕੋਟ : ਬਰਨਾਲਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਪਤੀ-ਪਤਨੀ ਦੀ ਮੌਤ

ਦੱਸਿਆ ਜਾਂਦਾ ਹੈ ਕਿ ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿਖੇ ਮੋਰਚਰੀ ਵਿਚ ਰੱਖਵਾ ਦਿੱਤਾ ਹੈ ਅਤੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

-PTCNews

Related Post