ਪੰਜਾਬ, ਚੰਡੀਗੜ੍ਹ ਤੇ ਦਿੱਲੀ 'ਚ ਮੀਂਹ ਪੈਣ ਨਾਲ ਮੌਸਮ ਹੋਇਆ ਖੁਸ਼ਗਵਾਰ ,23 ਮਾਰਚ ਤੱਕ ਗੜ੍ਹੇਮਾਰੀ ਦੀ ਸੰਭਾਵਨਾ  

By  Shanker Badra March 22nd 2021 09:16 AM

ਚੰਡੀਗੜ੍ਹ : ਦੇਸ਼ ਦੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਅਤੇ ਭਾਰਤ ਦੇ ਕਈ ਹਿੱਸਿਆਂ ‘ਚ ਅੱਜ ਸਵੇਰੇ ਮੀਂਹ ਪਿਆ ਹੈ ਤੇ ਕਿਤੇ -ਕਿਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਦਿੱਲੀ ਤੇ ਐੱਨਸੀਆਰ ਸਮੇਤ ਕਈ ਸੂਬਿਆਂ 'ਚ ਜਦੋਂ ਅੱਜ ਸਵੇਰੇ ਜਿਵੇਂ ਹੀ ਮੀਂਹ ਪੈਣਾ ਸ਼ੁਰੂ ਹੋਇਆ ਤਾਂ ਮੌਸਮ ਇਕਦਮ ਸੁਹਾਵਣਾ ਹੋ ਗਿਆ। ਅੱਜ ਸਵੇਰ ਤੋਂ ਰੁਕ-ਰੁਕ ਕੇ ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਆ ਗਈ ਹੈ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ 

Rain in Punjab News । Rainfall, thunderstorms predicted in parts of Delhi today ਪੰਜਾਬ, ਚੰਡੀਗੜ੍ਹ ਤੇ ਦਿੱਲੀ 'ਚ ਮੀਂਹ ਪੈਣ ਨਾਲ ਮੌਸਮ ਹੋਇਆ ਖੁਸ਼ਗਵਾਰ ,23 ਮਾਰਚ ਤੱਕ ਗੜ੍ਹੇਮਾਰੀ ਦੀ ਸੰਭਾਵਨਾ

ਮੌਸਮ ਵਿਭਾਗ (IMD) ਨੇ ਦੱਸਿਆ ਕਿ ਅਗਲੇ ਕੁਝ ਦਿਨਾਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ ਅਤੇ ਭਾਰਤ ਦੇ ਕਈ ਉੱਤਰੀ ਰਾਜਾਂ ਵਿੱਚ ਝੱਖੜ, ਬਿਜਲੀ ਦੀਆਂ ਲਿਸ਼ਕਾਂ ਨਾਲ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਆਲ ਇੰਡੀਆ ਮੌਸਮ ਬੁਲੇਟਿਨ ਵਿੱਚ ਆਈਐਮਡੀ ਨੇ ਕਿਹਾ ਕਿ 22 ਅਤੇ 23 ਮਾਰਚ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਵਿੱਚ ਤੇਜ਼ ਹਨ੍ਹੇਰੀ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Rain in Punjab News । Rainfall, thunderstorms predicted in parts of Delhi today ਪੰਜਾਬ, ਚੰਡੀਗੜ੍ਹ ਤੇ ਦਿੱਲੀ 'ਚ ਮੀਂਹ ਪੈਣ ਨਾਲ ਮੌਸਮ ਹੋਇਆ ਖੁਸ਼ਗਵਾਰ ,23 ਮਾਰਚ ਤੱਕ ਗੜ੍ਹੇਮਾਰੀ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਿਕ 22 ਮਾਰਚ ਨੂੰ ਪੰਜਾਬ ਵਿਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ,ਹਰਿਆਣ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 22 ਅਤੇ 23 ਮਾਰਚ ਨੂੰ ਗੜ੍ਹੇਮਾਰੀ ਹੋਣ ਦੀ ਵੀ ਸੰਭਾਵਨਾ ਹੈ। ਓਧਰ ਚੰਡੀਗੜ੍ਹ ਅਤੇ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਦੇਰ ਰਾਤ ਤੋਂ ਬੱਦਲਵਾਈ, ਬਿਜਲੀ ਦੀਆਂ ਲਿਸ਼ਕਾਂ ਅਤੇ ਝੱਖੜ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਜਾਰੀ ਹੈ। ਚੰਡੀਗੜ੍ਹ ਵਿੱਚ ਵੀ ਰੁਕ ਰੁਕ ਕੇ ਬਾਰਿਸ਼ ਹੋ ਰਹੀ ਅਤੇ ਲਗਾਤਾਰ ਬੱਦਲਵਾਈ ਜਾਰੀ ਹੈ।

Rain in Punjab News । Rainfall, thunderstorms predicted in parts of Delhi today ਪੰਜਾਬ, ਚੰਡੀਗੜ੍ਹ ਤੇ ਦਿੱਲੀ 'ਚ ਮੀਂਹ ਪੈਣ ਨਾਲ ਮੌਸਮ ਹੋਇਆ ਖੁਸ਼ਗਵਾਰ ,23 ਮਾਰਚ ਤੱਕ ਗੜ੍ਹੇਮਾਰੀ ਦੀ ਸੰਭਾਵਨਾ

ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਤੋਂ 23 ਮਾਰਚ ਤੱਕ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ 'ਚ ਮੌਸਮ ਦੇ ਮਿਜਾਜ਼ ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਹੈ। ਮੌਸਮ ਮਾਹਿਰਾਂ ਨੇ ਦੱਸਿਆ ਕਿ ਪੱਛਮੀ ਚੱਕਰਵਾਤ ਕਾਰਨ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹਰਿਆਣਾ ਦੇ ਮਹਿੰਦਰਾਗੜ੍ਹ, ਸਿਰਸਾ, ਫਤਿਆਬਾਦ ਵਿਚ 40 ਕਿਲੋਮੀਟਰ ਦੀ ਗਤੀ ਨਾਲ ਧੂੜ ਭਰੀ ਹਨੇਰੀ ਚੱਲਣ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ।

Rain in Punjab News । Rainfall, thunderstorms predicted in parts of Delhi today ਪੰਜਾਬ, ਚੰਡੀਗੜ੍ਹ ਤੇ ਦਿੱਲੀ 'ਚ ਮੀਂਹ ਪੈਣ ਨਾਲ ਮੌਸਮ ਹੋਇਆ ਖੁਸ਼ਗਵਾਰ ,23 ਮਾਰਚ ਤੱਕ ਗੜ੍ਹੇਮਾਰੀ ਦੀ ਸੰਭਾਵਨਾ

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ  

ਇਸ ਮੀਂਹ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਅੱਜ ਸਵੇਰ ਤੋਂ ਮੀਂਹ ਪੈਣ ਅਤੇ ਠੰਡੀਆਂ ਹਵਾਵਾਂ ਚੱਲਣ ਨਾਲ ਮੌਸਮ ਖੁਸ਼ਗਵਾਰ ਹੋ ਗਿਆ ਹੈ। ਮੌਸਮ ਦੇ ਬਦਲੇ ਮਿਜ਼ਾਜ ਨੂੰ ਲ਼ੈ ਕੇ ਕਿਸਾਨ ਚਿੰਤਤ ਹਨ ਕਿਉਂਕਿ ਕਣਕ ਦੀ ਫ਼ਸਲ ਕੁਝ ਦਿਨਾਂ ਤੱਕ ਵਾਢੀ ਲਈ ਤਿਆਰ ਹੋ ਜਾਵੇਗੀ। ਇਸ ਦੌਰਾਨ ਕਣਕ ਦੀ ਫ਼ਸਲ ਪੱਕਣ ਕਿਨਾਰੇ ਹੈ ,ਜਿਸ ਕਰਕੇ ਕਿਸਾਨ ਚਿੰਤਾ 'ਚ ਹਨ। ਇਨ੍ਹਾਂ ਤੇਜ਼ ਹਵਾਵਾਂ ਕਾਰਨ ਕਈ ਹਿੱਸਿਆਂ ‘ਚ ਕਣਕ ਦੀ ਫਸਲ ਖੇਤਾਂ ਵਿਚ ਵਿਛ ਗਈ ਹੈ।

-PTCNews

Related Post